ਨਵੀਂ ਦਿੱਲੀ: ਪਿਛਲੇ ਕੁੱਝ ਸਮੇਂ ਤੋਂ ਆਰਥਿਕਾ ਸੁਸਤੀ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਰਹੀ ਕੇਂਦਰ ਸਰਕਾਰ ਹੁਣ ਆਪਣੀ ਕਮਰ ਕੱਸਦੀ ਹੋਈ ਨਜ਼ਰ ਆ ਰਹੀ ਹੈ ਜਿਸ ਨੂੰ ਲੈ ਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਰਥ ਵਿਵਸਥਾ ਵਿੱਚ ਤੇਜ਼ੀ ਲਿਆਉਣ ਲਈ ਕਈ ਵੱਡੇ ਫ਼ੈਸਲਿਆਂ ਦਾ ਐਲਾਨ ਕਰ ਸਕਦੀ ਹੈ।
ਇਸ ਸਬੰਧੀ ਅੱਜ ਇੱਕ ਪ੍ਰੈੱਸ ਕਾਨਫ਼ਰੰਸ ਵੀ ਰੱਖੀ ਗਈ ਹੈ। ਹਾਲਾਂਕਿ ਪ੍ਰੈੱਸ ਕਾਨਫ਼ਰੰਸ ਦੇ ਵਿਸ਼ਿਆਂ ਬਾਰੇ ਸਿਰਫ਼ ਮਹੱਤਵਪੂਰਨ ਫ਼ੈਸਲਿਆਂ ਬਾਰੇ ਹੀ ਦੱਸਿਆ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਹ ਪ੍ਰੈੱਸ ਕਾਨਫ਼ਰੰਸ ਅੱਜ ਬਾਅਦ ਦੁਪਹਿਰ 2.30 ਵਜੇ ਦਿੱਲੀ ਦੇ ਨੈਸ਼ਨਲ ਮੀਡੀਆ ਸੈਂਟਰ ਵਿਖੇ ਕਰਨ ਜਾ ਰਹੀ ਹੈ।
ਇਸ ਤੋਂ ਪਹਿਲਾਂ ਵੀ ਕਈ ਹੋ ਚੁੱਕੇ ਹਨ ਕਈ ਐਲਾਨ
ਪਿਛਲੇ ਕੁੱਝ ਸਮੇਂ ਤੋਂ ਮੰਦੀ ਦੀ ਮਾਰ ਝੱਲ ਰਹੇ ਸੈਕਟਰਾਂ ਵਿੱਚ ਤੇਜ਼ੀ ਲਿਆਉਣ ਲਈ ਵਿੱਤ ਮੰਤਰੀ ਪਹਿਲਾਂ ਵੀ ਕਈ ਅਹਿਮ ਐਲਾਨ ਕਰ ਚੁੱਕੀ ਹੈ। ਇਸ ਵਿੱਚ ਜੀਐੱਸਟੀ ਰਿਫ਼ੰਡ, ਬੈਂਕਾਂ ਨੂੰ 70 ਹਜ਼ਾਰ ਕਰੋੜ ਰੁਪਏ ਦੀ ਆਰਥਿਕ ਸਹਾਇਤਾ, ਆਟੋ ਇੰਡਸਟਰੀ ਨੂੰ ਰਾਹਤ ਦੇਣ ਵਰਗੇ ਕਈ ਅਹਿਮ ਕਦਮ ਸ਼ਾਮਿਲ ਹਨ।