ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 3 ਦਿਨਾਂ ਤੋਂ ਜਾਰੀ ਵਾਧੇ ਤੋਂ ਬਾਅਦ ਐਤਵਾਰ ਨੂੰ ਗਾਹਕਾਂ ਨੂੰ ਥੋੜੀ ਰਾਹਤ ਮਿਲੀ ਹੈ। ਨਵੇਂ ਸਾਲ ਵਿੱਚ ਪਹਿਲੀ ਵਾਰ ਤੇਲ ਵਪਾਰਕ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ।
ਨਵੇਂ ਸਾਲ ਵਿੱਚ ਪਹਿਲੀ ਵਾਰ ਪੈਟਰੋਲ, ਡੀਜ਼ਲ ਦੀ ਕੀਮਤ 'ਚ ਕਟੌਤੀ - ਨਵੇਂ ਸਾਲ ਵਿੱਚ ਪਹਿਲੀ ਵਾਰ ਪੈਟਰੋਲ
ਦੇਸ਼ ਵਾਸੀਆਂ ਨੂੰ ਨਵੇਂ ਸਾਲ ਵਿੱਚ ਪਹਿਲੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਦੀ ਰਾਹਤ ਮਿਲੀ ਹੈ।
ਦਿੱਲੀ, ਕੋਲਕਾਤਾ ਅਤੇ ਮੁੰਬਈ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 11 ਪੈਸੇ ਜਦਕਿ ਚੇਨੱਈ ਵਿੱਚ 12 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ, ਜਿਸ ਤੋਂ ਬਾਅਦ ਦਿੱਲੀ ਵਿੱਚ ਵੀ ਪੈਟਰੋਲ ਦੀ ਕੀਮਤ ਫ਼ਿਰ 76 ਰੁਪਏ ਲੀਟਰ ਤੋਂ ਹੇਠਾਂ ਆ ਗਈ ਹੈ।
ਇੰਡੀਅਨ ਆਇਲ ਦੀ ਵੈਬਸਾਇਟ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨੱਈ ਵਿੱਚ ਪੈਟਰੋਲ ਦੀ ਕੀਮਤ ਘੱਟ ਕੇ 75.90 ਰੁਪਏ, 78.84 ਰੁਪਏ, 81.49 ਰੁਪਏ ਅਤੇ 78.86 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਉੱਥੇ ਹੀ ਚਾਰੋ ਮਹਾਂਨਗਰਾਂ ਵਿੱਚ ਡੀਜ਼ਲ ਦੀ ਕੀਮਤ ਲੜੀਵਾਰ 69.11 ਰੁਪਏ. 71.48 ਰੁਪਏ, 72.47 ਰੁਪਏ ਅਤੇ 73.04 ਰੁਪਏ ਪ੍ਰਤੀ ਲੀਟਰ ਹੋ ਗਈ ਹੈ।