ਨਵੀਂ ਦਿੱਲੀ: ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਵੀਰਵਾਰ ਨੂੰ ਕਿਹਾ ਕਿ ਕੋਵਿਡ ਤੋਂ ਪਹਿਲਾਂ ਦੇ ਪੱਧਰ ਦੇ ਮੁਕਾਬਲੇ ਭਾਰਤੀ ਹਵਾਬਾਜ਼ੀ ਕੰਪਨੀਆਂ ਲਈ ਘਰੇਲੂ ਉਡਾਣ ਸੰਚਾਲਨ ਦੀ ਗਿਣਤੀ 70 ਫ਼ੀਸਦੀ ਤੋਂ ਵਧਾ ਕੇ 80 ਫ਼ੀਸਦੀ ਕਰ ਦਿੱਤੀ ਗਈ ਹੈ।
ਮੰਤਰੀ ਨੇ 11 ਨਵੰਬਰ ਨੂੰ ਕਿਹਾ ਕਿ ਏਅਰਪੋਰਟਸ ਕੋਵਿਡ ਤੋਂ ਪਹਿਲਾਂ ਦੇ ਪੱਧਰ ਦੇ ਮੁਕਾਬਲੇ 80 ਫ਼ੀਸਦੀ ਘਰੇਲੂ ਯਾਤਰੀ ਉਡਾਣਾਂ ਦਾ ਸੰਚਾਲਨ ਕਰ ਸਕਦੀਆਂ ਹਨ।
ਪੁਰੀ ਨੇ ਵੀਰਵਾਰ ਨੂੰ ਟਵੀਟ ਕੀਤਾ, "ਘਰੇਲੂ ਅਪ੍ਰੇਸ਼ਨ 25 ਮਈ ਨੂੰ 30,000 ਯਾਤਰੀਆਂ ਨਾਲ ਸ਼ੁਰੂ ਹੋਇਆ ਅਤੇ ਹੁਣ 30 ਨਵੰਬਰ, 2020 ਨੂੰ ਇਹ 2.52 ਲੱਖ ਦੇ ਅੰਕੜੇ ਨੂੰ ਛੂਹ ਗਈ ਹੈ।"