ਨਵੀਂ ਦਿੱਲੀ: ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਲੌਕਡਾਊਨ ਤੋਂ ਬਾਅਦ ਦੇਸ਼ ਦੇ ਹਰ ਨਾਗਰਿਕ ਦੇ ਮੋਬਾਈਲ ਵਿੱਚ ਇਸ 'ਅਰੋਗਿਆ ਸੇਤੂ ਐਪ' ਦੀ ਮੌਜੂਦਗੀ ਨੂੰ ਲਾਜ਼ਮੀ ਬਣਾ ਰਹੀ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਜਹਾਜ਼ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਲਈ ਇਸ ਐਪ ਨੂੰ ਡਾਊਨਲੋਡ ਕਰਨਾ ਜ਼ਰੂਰੀ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਮੁੱਢਲੀ ਵਿਚਾਰ ਹੋਈ ਹੈ। ਭਾਰਤ ਸਰਕਾਰ ਦਾ ਮੋਬਾਈਲ ਐਪ ਅਰੋਗਿਆ ਸੇਤੂ ਕੋਵਿਡ-19 ਦੇ ਮਰੀਜ਼ਾਂ ਦੀ ਪਹਿਚਾਣ ਕਰਦਾ ਹੈ। ਇਸ ਦੇ ਨਾਲ-ਨਾਲ ਇਹ ਲੋਕਾਂ ਨੂੰ ਮਹੱਤਵਪੂਰਨ ਜਾਣਕਾਰੀ ਦਿੰਦਾ ਹੈ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਦੇ ਤਰੀਕੇ ਵੀ ਦੱਸਦਾ ਹੈ।