ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਕੋਰੋਨਾ ਵਾਇਰਸ ਦਾ ਘਰੇਲੂ ਉਦਯੋਗਾਂ ਉੱਤੇ ਪੈਣ ਵਾਲੇ ਪ੍ਰਭਾਵਾਂ ਨਾਲ ਨਿਪਟਣ ਦੇ ਲਈ ਜਲਦ ਹੀ ਹੱਲਾਂ ਦਾ ਐਲਾਨ ਕਰੇਗੀ।
ਚੀਨ ਵਿੱਚ ਫ਼ੈਲੇ ਖ਼ਤਰਨਾਕ ਵਾਇਰਸ ਤੋਂ ਪੈਦਾ ਹੋਈ ਸਥਿਤੀ ਨੂੰ ਲੈ ਕੇ ਉਦਯੋਗਪਤੀਆਂ ਦੇ ਨਾਲ ਸਮੀਖਿਆ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਨੇ ਜਾਣਕਾਰੀ ਦਿੱਤੀ।
ਸੀਤਾਰਮਨ ਨੇ ਕਿਹਾ ਕਿ ਉਹ ਵੱਖ-ਵੱਖ ਮੰਤਰਾਲਿਆਂ ਦੇ ਸਕੱਤਰਾਂ ਨਾਲ ਕੱਲ੍ਹ (ਬੁੱਧਵਾਰ) ਨੂੰ ਬੈਠਕ ਕਰਨਗੇ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦਫ਼ਤਰ ਦੇ ਸਲਾਹਕਾਰਾਂ ਤੋਂ ਸਥਿਤੀ ਨਾਲ ਨਿਪਟਣ ਦੇ ਲਈ ਹੱਲਾਂ ਦਾ ਐਲਾਨ ਕੀਤਾ ਜਾਵੇਗਾ।
ਵਿੱਤ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਮੁੱਲ ਵਾਧਾ ਨੂੰ ਲੈ ਕੇ ਹੁਣ ਤੱਕ ਕੋਈ ਚਿੰਤਾ ਦੀ ਗੱਲ ਨਹੀਂ ਹੈ। ਉੱਥੇ ਹੀ ਮੇਕ ਇੰਨ ਇੰਡੀਆ ਪ੍ਰੋਗਰਾਮ ਵਿੱਚ ਕੋਰੋਨਾ ਵਾਇਰਸ ਦੇ ਪ੍ਰਭਾਵ ਬਾਰੇ ਗੱਲ ਕਰਨਾ ਹਾਲੇ ਜਲਦਬਾਜ਼ੀ ਹੋਵੇਗੀ।
ਇਹ ਵੀ ਪੜ੍ਹੋ : ਹਰਸਿਮਰਤ ਕੌਰ ਬਾਦਲ ਨੇ ਦੁਬਈ ਦੇ ਗਲਫੂਡ 2020 ਵਿੱਚ ਇੰਡੀਆ ਪਵੇਲੀਅਨ ਦਾ ਕੀਤਾ ਉਦਘਾਟਨ
ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਦਵਾਈਆਂ ਜਾਂ ਮੈਡੀਕਲ ਉਪਕਰਣਾਂ ਦੀ ਘਾਟ ਦੀ ਕੋਈ ਰਿਪੋਰਟ ਨਹੀਂ ਹੈ। ਇਸ ਦੇ ਬਾਵਜੂਦ ਦਵਾਈ ਉਦਯੋਗ ਕੁੱਝ ਵਸਤੂਆਂ ਦੇ ਨਿਰਯਾਤ ਤੋਂ ਪਾਬੰਦੀ ਨੂੰ ਹਟਾਉਣ ਦੀ ਮੰਗ ਕਰ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਹਾਲਾਂਕਿ, ਪੂਰਤੀ ਨੂੰ ਲੈ ਕੇ ਕੁੱਝ ਮੁਸ਼ਕਿਲ ਹੋ ਸਕਦੀ ਹੈ, ਤੇ ਦਵਾਈਆਂ, ਸੌਰ ਤੇ ਰਸਾਇਣ ਉਦਯੋਗ ਦੇ ਮੁੱਖੀਆਂ ਨੇ ਇਸ ਸੰਦਰਭ ਵਿੱਚ ਚਿੰਤਾ ਪ੍ਰਗਟਾਈ ਹੈ।