ਨਵੀਂ ਦਿੱਲੀ: ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਨੇ ਕਿਹਾ ਹੈ ਕਿ ਅਗਲੇ ਦੋ ਦਹਾਕਿਆਂ ਵਿੱਚ ਭਾਰਤ ਦੁਨੀਆ ਦੀਆਂ ਚੋਟੀ ਦੀਆਂ ਤਿੰਨ ਅਰਥਵਿਵਸਥਾਵਾਂ ਵਿਚੋਂ ਇੱਕ ਬਣ ਜਾਵੇਗਾ ਅਤੇ ਇਸ ਸਮੇਂ ਦੌਰਾਨ ਪ੍ਰਤੀ ਵਿਅਕਤੀ ਆਮਦਨ ਦੁੱਗਣੀ ਤੋਂ ਵੀ ਜ਼ਿਆਦਾ ਹੋ ਜਾਵੇਗੀ।
ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦਾ ਮੱਧ ਵਰਗ, ਜੋ ਦੇਸ਼ ਦੇ ਕੁਲ ਘਰਾਂ ਦਾ ਲਗਭਗ 50 ਫ਼ੀਸਦੀ ਹੈ, ਪ੍ਰਤੀ ਸਾਲ ਤਿੰਨ ਤੋਂ ਚਾਰ ਫ਼ੀਸਦੀ ਦੇ ਵਾਧੇ ਵਾਲਾ ਹੋਵੇਗਾ।
ਰਿਲਾਇੰਸ ਇੰਡਸਟਰੀਜ਼ ਲਿਮਟਿਡ (ਆਰਆਈਐਲ) ਦੇ ਮੁਖੀ ਮੁਕੇਸ਼ ਅੰਬਾਨੀ ਨੇ ਕਿਹਾ, "ਮੇਰਾ ਵਿਸ਼ਵਾਸ ਹੈ ਕਿ ਅਗਲੇ ਦੋ ਦਹਾਕਿਆਂ ਵਿੱਚ ਭਾਰਤ ਦੁਨੀਆ ਦੀਆਂ ਚੋਟੀ ਦੀਆਂ ਤਿੰਨ ਅਰਥਚਾਰਿਆਂ ਵਿੱਚ ਸ਼ਾਮਲ ਹੋ ਜਾਵੇਗਾ।"