ਨਵੀਂ ਦਿੱਲੀ: ਭਾਰਤ ਸਰਕਾਰ ਨੇ ਲਗਭਗ 90 ਦਿਨਾਂ ਬਾਅਦ ਅੰਤਰ ਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਫਰਾਂਸ ਅਤੇ ਅਮਰੀਕਾ ਨਾਲ ਦੁਵੱਲੇ ਸਮਝੌਤੇ 'ਤੇ ਹਸਤਾਖਰ ਕੀਤੇ ਹਨ। ਇਸ ਮੁਤਾਬਕ ਹੁਣ ਇਹ ਦੇਸ਼ ਸ਼ੁੱਕਰਵਾਰ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰ ਸਕਣਗੇ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਹਫ਼ਤਿਆਂ ਵਿਚ ਜਰਮਨੀ ਅਤੇ ਫਰਾਂਸ ਨਾਲ ਵੀ ਇਸੇ ਤਰ੍ਹਾਂ ਦੇ ਸਮਝੌਤੇ ਸਹੀਬੰਦ ਕੀਤੇ ਜਾਣਗੇ। ਇਸ ਦਾ ਮਤਲਬ ਹੈ ਕਿ ਜੁਲਾਈ ਜਾਂ ਅਗਸਤ ਵਿਚ ਹੁਣ ਅੰਤਰ ਰਾਸ਼ਟਰੀ ਉਡਾਣਾਂ ਵੀ ਜਰਮਨੀ ਅਤੇ ਫਰਾਂਸ ਵਰਗੇ ਦੇਸ਼ਾਂ ਲਈ ਸ਼ੁਰੂ ਹੋ ਸਕਦੀਆਂ ਹਨ।