ਨਵੀਂ ਦਿੱਲੀ : ਮੁਕੇਸ਼ ਅੰਬਾਨੀ ਦੀ ਅਗਵਾਈ ਵਾਲੀ ਕੰਪਨੀ ਰਿਲਾਇੰਸ ਜੀਓ ਆਪਣੀ ਸ਼ੁਰੂਆਤ ਦੇ 3 ਸਾਲਾਂ ਦੇ ਅੰਦਰ ਹੀ ਦੇਸ਼ ਦੀ ਸਭ ਤੋਂ ਵੱਡੀ ਦੂਰਸੰਚਾਰ ਸੇਵਾ ਦੇਣ ਵਾਲੀ ਕੰਪਨੀ ਬਣ ਗਈ ਹੈ। ਕੰਪਨੀ ਦੇ ਉਪਭੋਗਤਾਵਾਂ ਦੀ ਗਿਣਤੀ 33.13 ਕਰੋੜ ਹੈ, ਜਦਕਿ ਵੋਡਾਫ਼ੋਨ-ਆਈਡੀਆ ਦੇ ਗਾਹਕਾਂ ਦੀ ਗਿਣਤੀ ਘੱਟ ਕੇ 32 ਕਰੋੜ ਰਹਿ ਗਈ ਹੈ।
ਰਿਲਾਇੰਸ ਇੰਡਸਟ੍ਰੀਜ਼ ਵੱਲੋਂ ਪਿਛਲੇ ਹਫ਼ਤੇ ਜਾਰੀ ਪਹਿਲੀ ਤਿਮਾਹੀ ਦੇ ਨਤੀਜਿਆਂ ਮੁਤਾਬਕ ਉਸ ਦੀ ਹਿੱਸੇਦਾਰ ਕੰਪਨੀ ਰਿਲਾਇੰਸ ਜੀਓ ਦੇ ਗਾਹਕਾਂ ਦੀ ਗਿਣਤੀ ਜੂਨ 2019 ਦੇ ਆਖ਼ਰ ਵਿੱਚ 33.13 ਕਰੋੜ ਹੈ।
ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (TRAI) ਮੁਤਾਬਕ ਜਿਓ ਮਈ ਵਿੱਚ ਏਅਰਟੈੱਲ ਨੂੰ ਪਿਛੇ ਛੱਡਦੀ ਹੋਈ ਦੇਸ਼ ਦੀ ਦੂਸਰੀ ਸਭ ਤੋਂ ਵੱਡੀ ਦੂਰਸੰਚਾਰ ਸੇਵਾ ਦੇਣ ਵਾਲੀ ਕੰਪਨੀ ਬਣੀ ਸੀ। ਵੋਡਾਫ਼ੋਨ-ਆਈਡਿਆ ਨੇ ਸ਼ੁੱਕਰਵਾਰ ਨੂੰ ਸੂਚਿਤ ਕੀਤਾ ਕਿ 30 ਜੂਨ ਨੂੰ ਉਸ ਦੇ ਗਾਹਕਾਂ ਦੀ ਗਿਣਤੀ ਘਟ ਕੇ 32 ਕਰੋੜ ਰਹਿ ਗਈ।