ਨਵੀਂ ਦਿੱਲੀ: ਜਨਤਕ ਖੇਤਰ ਦੇ ਬੈਂਕਾਂ ਦੇ ਰਲੇਵੇਂ ਨੇ ਭਾਰਤੀ ਬੈਂਕਿੰਗ ਸੈਕਟਰ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦੀ ਨਿਸ਼ਾਨਦੇਹੀ ਕੀਤੀ ਹੈ। ਵਿੱਤ ਮੰਤਰਾਲੇ ਨੇ ਟਵੀਟ ਕਰਦਿਆ ਕਿਹਾ ਕਿ,"ਵੱਡੇ ਅਤੇ ਮਜ਼ਬੂਤ ਜਨਤਕ ਖੇਤਰ ਦੇ ਬੈਂਕ ਕਰਜ਼ੇ ਦੇਣ ਪ੍ਰਕਿਰਿਆ ਤੇਜ਼ੀ ਨਾਲ ਕਰ ਸਕਦੇ ਹਨ। ਇਸ ਤੋਂ ਇਲਾਵਾ, ਅਸੀਂ ਆਪਣੇ ਗ੍ਰਾਹਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਜ਼ਾ ਉਤਪਾਦਾਂ ਦੀ ਪੇਸ਼ਕਸ਼ ਕਰ ਸਕਦੇ ਹਾਂ।''
ਬੈਂਕਾਂ ਦੇ ਵੱਡੇ ਰਲੇਵੇਂ ਦੀ ਪ੍ਰਕਿਰਿਆ ਇਕ ਅਜਿਹੇ ਸਮੇਂ ਪੂਰੀ ਹੋ ਗਈ ਹੈ, ਜਦੋਂ ਪੂਰਾ ਦੇਸ਼ ਕੋਰੋਨਾਵਾਇਰਸ ਦੀ ਪਕੜ ਵਿੱਚ ਹੈ। ਦੱਸ ਦਈਏ ਕਿ ਇਸ ਕਾਰਨ ਸਰਕਾਰ ਨੇ ਦੇਸ਼ ਭਰ ਵਿੱਚ ਕੁੱਲ 21 ਦਿਨਾਂ ਲਈ ਤਾਲਾਬੰਦੀ ਦਾ ਐਲਾਨ ਕੀਤਾ ਹੈ। ਇਹ ਤਾਲਾਬੰਦੀ 14 ਅਪ੍ਰੈਲ ਤੱਕ ਰਹੇਗੀ।