ਨਵੀਂ ਦਿੱਲੀ: ਕੇਂਦਰੀ ਰੇਲਵੇ ਮੰਤਰੀ ਪੀਯੂਸ਼ ਗੋਇਲ ਨੇ ਐਲਾਨ ਕੀਤਾ ਕਿ ਭਾਰਤੀ ਰੇਲਵੇ 1 ਜੂਨ ਤੋਂ ਟਾਈਮ ਟੇਬਲ ਦੇ ਹਿਸਾਬ ਨਾਲ ਰੋਜ਼ਾਨਾ 200 ਨੌਨ ਏਸੀ ਟ੍ਰੇਨਾਂ ਚਲਾਏਗਾ। ਉਨ੍ਹਾਂ ਕਿਹਾ ਕਿ ਟ੍ਰੇਨਾਂ ਲਈ ਆਨਲਾਈਨ ਬੁਕਿੰਗ ਜਲਦੀ ਹੀ ਸ਼ੁਰੂ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਲੌਕਡਾਊਨ ਕਾਰਨ ਵੱਖ-ਵੱਖ ਸੂਬਿਆਂ ਵਿੱਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਲਈ ਰੇਲਵੇ ਸਪੈਸ਼ਲ ਟ੍ਰੇਨਾਂ ਦਾ ਪ੍ਰਬੰਧਨ ਕਰ ਰਿਹਾ ਹੈ।
ਇਸ ਤੋਂ ਇਲਾਵਾ ਗੋਇਲ ਨੇ ਸੂਬਿਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਮਜ਼ਦੂਰਾਂ ਦੀ ਮਦਦ ਕਰੇ ਅਤੇ ਉਨ੍ਹਾਂ ਨੂੰ ਸੂਚੀਬੱਧ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਨਜ਼ਦੀਕੀ ਮੇਨਲਾਈਨ ਸਟੇਸ਼ਨ ਉੱਤੇ ਰਜਿਸਟਰ ਕਰਵਾ ਕੇ ਰੇਲਵੇ ਨੂੰ ਉਪਲੱਬਧ ਕਰਵਾਏ, ਤਾਂ ਜੋ ਰੇਲਵੇ ਕਰਮਚਾਰੀ ਵਿਸ਼ੇਸ਼ ਰੇਲ ਗੱਡੀਆਂ ਚਲਾ ਸਕਣ।
ਪੀਯੂਸ਼ ਗੋਇਲ ਨੇ ਕਿਹਾ, "ਮਜ਼ਦੂਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੀ ਜਗ੍ਹਾ ਰਹਿਣ। ਭਾਰਤੀ ਰੇਲਵੇ ਜਲਦੀ ਹੀ ਉਨ੍ਹਾਂ ਨੂੰ ਮੰਜ਼ਿਲ ਤੱਕ ਪਹੁੰਚਾਵੇਗਾ।"