ਨਵੀਂ ਦਿੱਲੀ : ਵਿੱਤ ਮੰਤਰਾਲੇ ਨੇ ਕੇਂਦਰੀ ਸਰਕਾਰੀ ਕਰਮਚਾਰੀਆਂ ਦੀ ਤਨਖ਼ਾਹ ਵਿੱਚ 30% ਦੀ ਕਟੌਤੀ ਦੀਆਂ ਮੀਡੀਆ ਦੀਆਂ ਰਿਪੋਰਟਾਂ ਨੂੰ ਖ਼ਾਰਜ ਕੀਤਾ ਹੈ। ਵਿੱਤ ਮੰਤਰਾਲੇ ਨੇ ਕਿਹਾ ਕਿ ਫ਼ਿਲਹਾਲ ਸਰਕਾਰ ਕੋਲ ਇਸ ਤਰ੍ਹਾਂ ਦੀ ਕੋਈ ਤਜਵੀਜ਼ ਨਹੀਂ ਹੈ।
ਵਿੱਤ ਮੰਤਰਾਲੇ ਨੇ ਕਿਹਾ ਕਰਮਚਾਰੀਆਂ ਦੀ ਤਨਖ਼ਾਹ 'ਚ ਕਟੌਤੀ ਦੀ ਕੋਈ ਤਜਵੀਜ਼ ਨਹੀਂ - ਵਿੱਤ ਮੰਤਰਾਲਾ
ਵਿੱਤ ਮੰਤਰਾਲੇ ਨੇ ਟਵੀਟ ਕਰ ਕੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਕਿਸੇ ਵੀ ਸ਼੍ਰੇਣੀ ਦੇ ਕਰਮਚਾਰੀਆਂ ਦੀ ਤਨਖ਼ਾਹ ਵਿੱਚ ਕਿਸੇ ਵੀ ਤਰ੍ਹਾਂ ਦੀ ਕਟੌਤੀ ਦੀ ਤਜਵੀਜ਼ ਸਰਕਾਰ ਕੋਲ ਨਹੀਂ ਹੈ।
ਵਿੱਤ ਮੰਤਰਾਲੇ ਨੇ ਕਿਹਾ ਕਰਮਚਾਰੀਆਂ ਦੀ ਤਨਖ਼ਾਹ 'ਚ ਕਟੌਤੀ ਦੀ ਕੋਈ ਤਜਵੀਜ਼ ਨਹੀਂ
ਵਿੱਤ ਮੰਤਰਾਨੇ ਨੇ ਟਵੀਟ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦਾ ਕੋਈ ਵੀ ਕਰਮਚਾਰੀ, ਚਾਹੇ ਉਹ ਕਿਸੇ ਵੀ ਸ਼੍ਰੇਣੀ ਦਾ ਹੋਵੇ, ਉਸ ਦੀ ਤਨਖ਼ਾਹ ਦੇ ਵਿੱਚ ਕਟੌਤੀ ਦਾ ਕੋਈ ਵਿਚਾਰ ਨਹੀਂ ਹੈ। ਮੀਡਿਆ ਦੀਆਂ ਇਸ ਮਾਮਲੇ ਬਾਰੇ ਕੁੱਝ ਰਿਪੋਰਟਾਂ ਗ਼ਲਤ ਹਨ ਅਤੇ ਉਹ ਬੇ-ਬੁਨਿਆਦ ਹਨ।
ਇਸ ਤੋਂ ਪਹਿਲਾਂ ਮੀਡਿਆ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਕੇਂਦਰ ਸਰਕਾਰ ਆਪਣੇ ਗ੍ਰੇਡ-ਡੀ ਅਤੇ ਠੇਕੇ ਵਾਲੇ ਸਟਾਫ਼ ਦੀਆਂ ਤਨਖ਼ਾਹਾਂ ਵਿੱਚ 30% ਦੀ ਕਟੌਤੀ ਕਰਨ ਜਾ ਰਹੀ ਹੈ।