ਨਵੀਂ ਦਿੱਲੀ: ਡਿਜੀਟਲ ਵਿੱਤੀ ਸੇਵਾਵਾਂ ਵਾਲੀ ਕੰਪਨੀ ਪੇਟੀਐਮ ਨੇ ਅਗਲੇ ਸਾਲ ਮਾਰਚ ਤੱਕ ਦੁਕਾਨਦਾਰਾਂ ਨੂੰ ਇੱਕ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਵੰਡਣ ਦਾ ਟੀਚਾ ਮਿੱਥਿਆ ਹੈ। ਕੰਪਨੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਦੁਕਾਨਦਾਰ ਲੋਨ ਪ੍ਰੋਗਰਾਮ ਦੇ ਤਹਿਤ ਆਪਣੇ ਵਪਾਰਕ ਐਪਸ ਦੇ ਉਪਭੋਗਤਾਵਾਂ ਨੂੰ ਬਿਨ੍ਹਾਂ ਗਰੰਟੀ ਲੋਨ ਪ੍ਰਦਾਨ ਕਰਨਾ ਜਾਰੀ ਰੱਖੇਗੀ।
ਪੇਟੀਐਮ ਨੇ ਇੱਕ ਬਿਆਨ ਵਿੱਚ ਕਿਹਾ, “ਅਸੀਂ ਆਪਣੇ 1.7 ਕਰੋੜ ਦੁਕਾਨਦਾਰਾਂ ਦੇ ਅੰਕੜਿਆਂ ਦੇ ਅਧਾਰ 'ਤੇ ਵਪਾਰਕ ਸੈਕਟਰ ਨੂੰ 1000 ਕਰੋੜ ਰੁਪਏ ਦਾ ਕਰਜ਼ਾ ਪ੍ਰਦਾਨ ਕਰਾਂਗੇ। ਇਸ ਕਰਜ਼ੇ ਨਾਲ ਦੁਕਾਨ ਮਾਲਕ ਆਪਣੇ ਕਾਰੋਬਾਰ ਨੂੰ ਡਿਜੀਟਲਾਈਜ਼ ਕਰਨ ਅਤੇ ਉਨ੍ਹਾਂ ਦੇ ਕੰਮਕਾਜ ਵਿੱਚ ਵਿਭਿੰਨਤਾ ਲਿਆ ਸਕਣਗੇ। ਇਸ ਨਾਲ ਉਨ੍ਹਾਂ ਦੀ ਕੁਸ਼ਲਤਾ ਵਿੱਚ ਸੁਧਾਰ ਹੋਏਗਾ ਤੇ ਉਨ੍ਹਾਂ ਨੂੰ ਡਿਜਿਟਲ ਇੰਡੀਆ ਮਿਸ਼ਨ ਵਿੱਚ ਸ਼ਾਮਲ ਹੋਣ ਵਿੱਚ ਮਦਦ ਕਰੇਗੀ।