ਨਵੀਂ ਦਿੱਲੀ : ਅੰਤਰ-ਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਪਿਛਲੇ 4 ਦਿਨਾਂ ਤੋਂ ਚੱਲ ਰਹੇ ਵਾਧੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋਣ ਦੀਆਂ ਪੂਰੀਆਂ ਸੰਭਾਵਨਾਵਾਂ ਦਿਖ ਰਹੀਆਂ ਹਨ।
ਵੱਧ ਸਕਦੀਆਂ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ - Kolkatta
ਅੰਤਰ-ਰਾਸ਼ਟਰੀ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਨਾਲ ਭਾਰਤੀ ਬਾਜ਼ਾਰ ਵਿੱਚ ਵੀ ਕੀਮਤਾਂ ਵੱਧ ਸਕਦੀਆਂ ਹਨ।
ਵੱਧ ਸਕਦੀਆਂ ਹਨ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ
ਤੁਹਾਨੂੰ ਦੱਸ ਦਇਏ ਕਿ ਕੀਮਤਾਂ ਵੱਧਣ ਦੀਆਂ ਸੰਭਾਵਨਾਵਾਂ ਨਾਲ ਭਾਰਤੀ ਬਾਜ਼ਾਰ ਵਿੱਚ ਵੀ ਤੇਲ ਦਾ ਆਯਾਤ ਮਹਿੰਗਾ ਹੋ ਸਕਦਾ ਹੈ। ਭਾਰਤ ਤੇਲ ਦੀਆਂ ਆਪਣੀਆਂ ਜ਼ਰੂਰਤਾਂ ਦਾ 80 ਫ਼ੀਸਦੀ ਆਯਾਤ ਕਰਦਾ ਹੈ। ਅਜਿਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫ਼ਿਰ ਤੋਂ ਵੱਧਣ ਦੀਆਂ ਸੰਭਾਵਨਾਵਾਂ ਹਨ।
ਇੰਡੀਅਨ ਆਇਲ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨੱਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 72.86 ਰੁਪਏ, 74.88 ਰੁਪਏ, 78.43 ਰੁਪਏ ਅਤੇ 75.62 ਰੁਪਏ ਪ੍ਰਤੀ ਲੀਟਰ ਰਿਹਾ ਅਤੇ ਡੀਜ਼ਲ 66.09 ਰੁਪਏ, 67.83 ਰੁਪਏ, 69.17 ਰੁਪਏ ਅਤੇ 69.78 ਰੁਪਏ ਪ੍ਰਤੀ ਲੀਟਰ ਰਿਹਾ।
Last Updated : Apr 3, 2019, 7:35 PM IST