ਨਵੀਂ ਦਿੱਲੀ: ਰਾਜਧਾਨੀ ਦਿੱਲੀ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਐਤਵਾਰ ਨੂੰ ਰੁੱਕ ਗਿਆ। ਇਸ ਤੋਂ ਬਾਅਦ ਮੁੜ ਸੋਮਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ।
ਰਾਜਧਾਨੀ ਵਿੱਚ ਅੱਜ ਪੈਟਰੋਲ ਦੀ ਕੀਮਤ 80.43 ਰੁਪਏ ਅਤੇ ਡੀਜ਼ਲ ਦੀ ਕੀਮਤ 80.53 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਪੈਟਰੋਲ ਦੀਆਂ ਕੀਮਤਾਂ ਵਿੱਚ ਅੱਜ 0.05 ਰੁਪਏ ਦਾ ਵਾਧਾ ਹੋਇਆ ਹੈ, ਜਦ ਕਿ ਡੀਜ਼ਲ ਵਿਚ 0.13 ਦਾ ਵਾਧਾ ਦਰਜ ਕੀਤਾ ਗਿਆ ਹੈ।
ਪਿਛਲੇ 21 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਤੇਲ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ ਦਿੱਲੀ ਵਿੱਚ 25 ਪੈਸੇ, ਕੋਲਕਾਤਾ ਅਤੇ ਮੁੰਬਈ ਵਿੱਚ 23 ਪੈਸੇ, ਜਦਕਿ ਚੇਨਈ ਵਿੱਚ 22 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇੱਕ ਦਿਨ ਪਹਿਲਾਂ ਹੀ ਡੀਜ਼ਲ ਦੀ ਕੀਮਤ ਵਿੱਚ ਦਿੱਲੀ ਵਿੱਚ 21 ਪੈਸੇ, ਕੋਲਕਾਤਾ ਵਿੱਚ 18 ਪੈਸੇ, ਮੁੰਬਈ ਵਿੱਚ 20 ਪੈਸੇ ਅਤੇ ਚੇਨਈ ਵਿੱਚ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।