ਪੰਜਾਬ

punjab

ETV Bharat / business

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੱਜ ਵੀ ਸਥਿਰ, ਲੋਕਾਂ ਨੂੰ ਰਾਹਤ

ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲਗਾਤਾਰ 5ਵੇਂ ਦਿਨ ਨਹੀਂ ਬਦਲਿਆ ਜਿਸ ਕਾਰਨ ਪੈਟਰੋਲ ਤੇ ਡੀਜ਼ਲ ਦੇ ਰੇਟ ਸਥਿਰ ਹਨ ਅਤੇ ਲੋਕਾਂ ਨੂੰ ਥੋੜੀ ਰਾਹਤ ਮਿਲੀ ਹੈ।

ਫ਼ੋਟੋ।
ਫ਼ੋਟੋ।

By

Published : Jul 4, 2020, 8:02 AM IST

ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਦੇ ਵਿਚਕਾਰ ਘਰੇਲੂ ਬਾਜ਼ਾਰ 'ਚ ਵੀ ਰਾਹਤ ਮਿਲੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲਗਾਤਾਰ 5ਵੇਂ ਦਿਨ ਨਹੀਂ ਬਦਲਿਆ। ਇਨ੍ਹਾਂ ਕੰਪਨੀਆਂ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਨਹੀਂ ਕੀਤਾ।

ਇਸ ਤੋਂ ਪਹਿਲਾਂ, ਜੂਨ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 21 ਦਿਨ ਵਾਧਾ ਹੋਇਆ ਸੀ। ਹਾਲਾਂਕਿ, ਉਸ ਸਮੇਂ ਦੌਰਾਨ ਅੰਤਰਰਾਸ਼ਟਰੀ ਤੇਲ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਲਗਭਗ ਨਰਮ ਸੀ। ਅੱਜ ਤੋਂ 5 ਦਿਨ ਪਹਿਲਾਂ ਭਾਵ ਪਿਛਲੇ ਸੋਮਵਾਰ ਨੂੰ ਜਿਥੇ ਡੀਜ਼ਲ 13 ਪੈਸੇ ਮਹਿੰਗਾ ਹੋ ਗਿਆ ਸੀ, ਉਥੇ ਹੀ ਪੈਟਰੋਲ ਦੀ ਕੀਮਤ ਵਿਚ 5 ਪੈਸੇ ਦਾ ਵਾਧਾ ਹੋਇਆ ਸੀ।

ਪਿਛਲੇ ਮਹੀਨੇ ਲਗਾਤਾਰ 21 ਦਿਨਾਂ ਤਕ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਨ ਤੋਂ ਬਾਅਦ ਲੋਕਾਂ ਨੂੰ ਹੁਣ ਕੁਝ ਰਾਹਤ ਮਿਲ ਰਹੀ ਹੈ। ਇਸ ਹਫਤੇ ਦੇ ਸ਼ੁਰੂਆਤੀ ਦਿਨ, ਭਾਵ ਸੋਮਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ ਅੱਜ ਲਗਾਤਾਰ 5ਵਾਂ ਦਿਨ ਹੈ, ਜਦੋਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਦਿੱਲੀ ਵਿੱਚ ਪਿਛਲੇ ਦਿਨਾਂ ਵਿੱਚ ਪੈਟਰੋਲ ਦੀ ਕੀਮਤ 80.43 ਰੁਪਏ ਰਹੀ ਜਦ ਕਿ ਡੀਜ਼ਲ ਵੀ 80.53 ਰੁਪਏ ਦੇ ਪੱਧਰ ਉੱਤੇ ਰਿਹਾ।

ਅੰਤਰਰਾਸ਼ਟਰੀ ਬਾਜ਼ਾਰ ਵਿਚ ਜੂਨ ਮਹੀਨੇ ਦੇ ਜ਼ਿਆਦਾਤਰ ਦਿਨ ਕੱਚੇ ਤੇਲ ਦੀਆਂ ਕੀਮਤਾਂ ਨਰਮ ਰਹੀਆਂ, ਪਰ ਘਰੇਲੂ ਬਜ਼ਾਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਸੀ। ਇਸ ਸਮੇਂ ਭਾਰਤ ਵਿੱਚ ਕੱਚੇ ਤੇਲ ਦੀ ਕੀਮਤ 40 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਚੱਲ ਰਹੀ ਹੈ।

ਪਿਛਲੇ ਮਹੀਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੁੰਦਾ ਰਿਹਾ। ਇਸ ਦਾ ਪ੍ਰਭਾਵ ਇਹ ਹੋਇਆ ਹੈ ਕਿ ਪਿਛਲੇ ਮਹੀਨੇ ਡੀਜ਼ਲ ਦੀ ਕੀਮਤ ਵਿੱਚ 11.23 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ ਵੀ ਇਨ੍ਹਾਂ ਦਿਨਾਂ ਵਿਚ 9.17 ਰੁਪਏ ਪ੍ਰਤੀ ਲੀਟਰ ਵਧੀ ਹੈ।

ABOUT THE AUTHOR

...view details