ਨਵੀਂ ਦਿੱਲੀ: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਲਗਾਤਾਰ ਜਾਰੀ ਹੈ। ਰਾਜਧਾਨੀ ਦਿੱਲੀ ਵਿਚ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 80 ਤੋਂ ਪਾਰ ਹੋ ਗਈਆਂ ਹਨ। ਪੈਟਰੋਲ 25 ਪੈਸੇ ਮਹਿੰਗਾ ਅਤੇ ਡੀਜ਼ਲ 21 ਪੈਸੇ ਮਹਿੰਗਾ ਹੋ ਗਿਆ ਹੈ। ਹੁਣ ਪੈਟਰੋਲ 80.38 ਅਤੇ ਡੀਜ਼ਲ 80.40 ਪ੍ਰਤੀ ਲੀਟਰ ਹੋ ਗਿਆ ਹੈ।
ਦੱਸ ਦਈਏ ਕਿ ਡੀਜ਼ਲ ਦੀਆਂ ਕੀਮਤਾਂ ਅਜੇ ਵੀ ਪੈਟਰੋਲ ਨਾਲੋਂ ਜ਼ਿਆਦਾ ਹਨ। ਲੋਕ ਪਹਿਲਾਂ ਹੀ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਲੌਕਡਾਊਨ ਤੋਂ ਪਰੇਸ਼ਾਨ ਹਨ। ਅਜਿਹੀ ਸਥਿਤੀ ਵਿੱਚ, ਮਹਿੰਗਾਈ ਵਿੱਚ ਨਿਰੰਤਰ ਵਾਧਾ ਲੋਕਾਂ ਉੱਤੇ ਦੋਹਰੀ ਮਾਰ ਹੈ।