ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 17ਵੇਂ ਦਿਨ ਵੀ ਵਾਧਾ ਜਾਰੀ ਹੈ। ਮੰਗਲਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 0.20 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 0.55 ਪੈਸੇ ਦਾ ਵਾਧਾ ਹੋਇਆ ਹੈ।
ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ 76.76 ਰੁਪਏ ਪ੍ਰਤੀ ਲੀਟਰ ਹੈ ਅਤੇ ਡੀਜ਼ਲ ਦੀ ਕੀਮਤ 70.97 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।
ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਪੈਟਰੋਲ ਦੀ ਕੀਮਤ 0.20 ਪੈਸੇ ਦੇ ਵਾਧੇ ਨਾਲ 79.76 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ ਦੀ ਕੀਮਤ 0.55 ਪੈਸੇ 79.40 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਦੇਸ਼ ਦੀ ਸਭ ਤੋਂ ਵੱਡੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਮੁਤਾਬਕ ਮੰਗਲਵਾਰ ਨੂੰ ਦਿੱਲੀ 'ਚ ਤੇਲੀ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 80 ਰੁਪਏ ਤੱਕ ਪਹੁੰਚ ਗਈ ਹੈ। ਅਜਿਹਾ ਦੇਸ਼ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਬਰਾਬਰ ਵਾਧਾ ਹੋ ਰਿਹਾ ਤੇ ਕੀਮਤਾਂ ਲਗਭਗ ਬਰਾਬਰ ਹਨ।