ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਪੰਜਵੇਂ ਦਿਨ ਵੀ ਵਾਧਾ ਜਾਰੀ ਹੈ। ਵੀਰਵਾਰ ਨੂੰ ਪੰਜਵੇਂ ਦਿਨ ਪੈਟਰੋਲ ਦੀ ਕੀਮਤ ਵਿੱਚ 60 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਚੰਡੀਗੜ੍ਹ 'ਚ ਪੈਟਰੋਲ 71.25 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 64.56 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ।
ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਪੈਟਰੋਲ 74.40 ਰੁਪਏ ਲੀਟਰ ਹੋ ਗਿਆ ਹੈ ਜਦਕਿ ਡੀਜ਼ਲ 73.40 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ,ਮੁੰਬਈ ਵਿੱਚ ਪੈਟਰੋਲ ਦੀ ਕੀਮਤ 'ਚ 0.58 ਪੈਸੇ ਦਾ ਵਾਧਾ ਹੋਇਆ ਹੈ ਅਤੇ ਇਹ 80.98 ਪ੍ਰਤੀ ਲੀਟਰ ਤੇ 0.57 ਪੈਸੇ ਦੇ ਵਾਧੇ ਨਾਲ ਡੀਜ਼ਲ 70.92 ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ 'ਚ ਪੈਟਰੋਲ ਦੀ ਕੀਮਤ 0.53 ਪੈਸੇ ਦੇ ਵਾਧੇ ਨਾਲ 77.96 ਰੁਪਏ ਪ੍ਰਤੀ ਲੀਟਰ ਤੇ ਡੀਜਲ 0.53 ਦੇ ਵਾਧੇ ਨਾਲ 70.64 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋੋਲਕਾਤਾ 'ਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਥੇ ਪੈਟਰੋਲ ਤੇ ਡੀਜ਼ਲ 75.94 ਲੀਟਰ ਰੁਪਏ ਤੇ 68.17 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਪੰਜ ਰੁਪਏ ਪ੍ਰਤੀ ਲੀਟਰ ਵਾਧਾ ਹੋਣ ਦੀ ਉਮੀਦ :
ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਪੈਟਰੋਲ-ਡੀਜ਼ਲ ਦੀ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਪੰਜ ਰੁਪਏ ਪ੍ਰਤੀ ਲੀਟਰ ਵਾਧਾ ਹੋਣ ਦੀ ਉਮੀਦ ਹੈ। ਇਸ ਦਾ ਮੁੱਖ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਤੇਲ ਪੀਐਸਯੂ ਵੱਲੋਂ ਰੇਟ ਰੀਵੀਜ਼ਨ 'ਚ 82 ਦਿਨਾਂ ਦੇ ਅੰਤਰਾਲ ਖ਼ਤਮ ਹੋਣ ਮਗਰੋਂ ਲਗਾਤਾਰ ਪੰਜਵੇਂ ਦਿਨ ਵੀ ਤੇਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ।