ਪੰਜਾਬ

punjab

ETV Bharat / business

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਇਜ਼ਾਫਾ - ਪ੍ਰਮੁੱਖ ਮਹਾਂਨਗਰਾਂ ਵਿੱਚ ਪੈਟਰੋਲ ਦੀ ਕੀਮਤ

ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਵਿੱਚ ਸ਼ਨੀਵਾਰ ਨੂੰ ਲਗਾਤਾਰ ਦੂਜੇ ਦਿਨ ਵਾਧਾ ਦਰਜ ਕੀਤਾ ਗਿਆ ਹੈ। ਤੇਲ ਕਪੰਨੀਆਂ ਨੇ ਦੇਸ਼ ਦੇ ਪ੍ਰਮੁੱਖ ਮਹਾਂਨਗਰਾਂ ਵਿੱਚ ਪੈਟਰੋਲ ਦੀ ਕੀਮਤ ਵਿੱਚ 15 ਤੋਂ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ ਜਦਕਿ ਡੀਜ਼ਲ ਦੀ ਕੀਮਤ ਵਿੱਚ 20 ਤੋਂ 23 ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਕੀਤਾ ਹੈ।

ਫ਼ੋਟੋ
ਫ਼ੋਟੋ

By

Published : Nov 21, 2020, 1:06 PM IST

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸ਼ਨੀਵਾਰ ਨੂੰ ਲਗਾਤਾਰ ਦੂਜੇ ਦਿਨ ਵਾਧਾ ਦਰਜ ਕੀਤਾ ਗਿਆ ਹੈ। ਤੇਲ ਕਪੰਨੀਆਂ ਨੇ ਦੇਸ਼ ਦੇ ਪ੍ਰਮੁੱਖ ਮਹਾਂਨਗਰਾਂ ਵਿੱਚ ਪੈਟਰੋਲ ਦੀ ਕੀਮਤ ਵਿੱਚ 15 ਤੋਂ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ ਜਦਕਿ ਡੀਜ਼ਲ ਦੀ ਕੀਮਤ ਵਿੱਚ 20 ਤੋਂ 23 ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਕੀਤਾ ਹੈ।

ਕੌਮਾਂਤਰੀ ਬਾਜ਼ਾਰ ਵਿੱਚ ਬੀਤੇ ਦਿਨੀਂ ਕੱਚੇ ਤੇਲ ਦੇ ਦਾਮ ਵਿੱਚ ਹੋਏ ਵਾਧੇ ਦੇ ਚਲਦੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਵਾਧਾ ਹੋਇਆ ਹੈ।

ਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਡੀਜ਼ਲ ਦੀ ਕੀਮਤ ਸ਼ੁੱਕਰਵਾਰ ਨੂੰ ਵੱਧ ਕੇ 70.88 ਰੁਪਏ, 74.45 ਰੁਪਏ, 77.34 ਰੁਪਏ ਅਤੇ 76.37 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦਿੱਲੀ ਅਤੇ ਚੇਨਈ ਵਿੱਚ ਡੀਜ਼ਲ 20 ਪੈਸੇ ਜਦਕਿ ਕੋਲਕਾਤਾ ਵਿੱਚ 21 ਪੈਸੇ ਅਤੇ ਚੇਨਈ ਵਿੱਚ 23 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਇਨ੍ਹਾਂ ਹੀ ਨਗਰਾਂ ਵਿੱਚ ਪੈਟਰੋਲ ਦੀ ਕੀਮਤ ਵਧ ਕੇ 81.38 ਰੁਪਏ, 82.95 ਰੁਪਏ, 88.09 ਰੁਪਏ ਅਤੇ 84.46 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਦਿੱਲੀ ਅਤੇ ਚੇਨਈ ਵਿੱਚ ਪੈਟਰੋਲ ਦੀ ਕੀਮਤ ਵਿੱਚ 15 ਪੈਸੇ ਜਦਕਿ ਕੋਲਕਾਤਾ ਵਿੱਚ 16 ਪੈਸੇ ਅਤੇ ਮੁੰਬਈ ਵਿੱਚ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ABOUT THE AUTHOR

...view details