ਪੰਜਾਬ

punjab

ETV Bharat / business

ਲਗਾਤਾਰ 7 ਵੇਂ ਦਿਨ ਵੱਧੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਕੱਚਾ ਤੇਲ ਵਿੱਚ ਵੀ ਤੇਜ਼ੀ

ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦੂਜੇ ਪਾਸੇ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਖਾੜੀ ਖੇਤਰ ਵਿਚ ਤਣਾਅ ਅਤੇ ਅਮਰੀਕਾ-ਚੀਨ ਵਪਾਰਕ ਗੱਲਬਾਤ ਦੀ ਪ੍ਰਗਤੀ ਨਾਲ ਕੱਚੇ ਤੇਲ ਦੀ ਕੀਮਤ ਨੂੰ ਸਮਰਥਨ ਮਿਲਿਆ ਹੈ।

ਫ਼ੋਟੋ

By

Published : Sep 23, 2019, 3:18 PM IST

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੀ ਪ੍ਰਕਿਰਿਆ ਸੋਮਵਾਰ ਨੂੰ ਲਗਾਤਾਰ 7ਵੇਂ ਦਿਨ ਵੀ ਜਾਰੀ ਰਹੀ। ਇਨ੍ਹਾਂ 6 ਦਿਨਾਂ ਵਿੱਚ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ 1.88 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਅਤੇ ਡੀਜ਼ਲ ਦੀ ਕੀਮਤ ਵਿੱਚ ਵੀ 1.50 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਇਸੇ ਤਰ੍ਹਾਂ ਦੇਸ਼ ਦੇ ਹੋਰ ਸ਼ਹਿਰਾਂ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ।

ਪੈਟਰੋਲ ਦੀਆਂ ਕੀਮਤਾਂ ਸੋਮਵਾਰ ਨੂੰ ਦਿੱਲੀ ਵਿੱਚ 29 ਪੈਸੇ, ਕੋਲਕਾਤਾ ਅਤੇ ਮੁੰਬਈ ਵਿੱਚ 28 ਪੈਸੇ, ਜਦਕਿ ਚੇੱਨਈ ਵਿੱਚ 31 ਪੈਸੇ ਪ੍ਰਤੀ ਲੀਟਰ ਵਧੀਆਂ। ਡੀਜ਼ਲ ਦੀ ਕੀਮਤ ਵਿੱਚ ਦਿੱਲੀ ਵਿਖੇ 19 ਪੈਸੇ ਅਤੇ ਚੇੱਨਈ ਵਿੱਚ 20 ਪੈਸੇ ਅਤੇ ਮੁੰਬਈ ਵਿੱਚ 21 ਪੈਸੇ ਦਾ ਵਾਧਾ ਹੋਇਆ ਹੈ।

ਇਸ ਮਹੀਨੇ, 14 ਸਤੰਬਰ ਨੂੰ, ਸਊਦੀ ਅਰਬ ਦੀ ਸਰਕਾਰੀ ਤੇਲ ਵਾਲੀ ਕੰਪਨੀ ਸਊਦੀ ਅਰਾਮਕੋ ਦੇ ਤੇਲ ਪਲਾਂਟਾਂ 'ਤੇ ਡਰੋਨ ਨਾਲ ਹੋਏ ਹਮਲੇ ਤੋਂ ਬਾਅਦ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਬੀਤੇ ਸੋਮਵਾਰ 20 ਫ਼ੀਸਦ ਵਧੀਆਂ, ਜੋ ਕਿ 28 ਸਾਲਾਂ ਬਾਅਦ ਇਕ ਰੋਜ਼ਾ ਸਭ ਤੋਂ ਵੱਡੀ ਤੇਜ਼ੀ ਹੈ। ਕਥਿਤ ਤੌਰ 'ਤੇ ਹਮਲੇ ਦੀ ਜ਼ਿੰਮੇਵਾਰੀ ਯਮਨ ਦੇ ਹੂਤੀ ਵਿਰੋਧੀਆਂ ਨੇ ਲਈ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਫੜ੍ਹੇ ਗਏ 4 ਅੱਤਵਾਦੀਆਂ ਦੀ ਪੇਸ਼ੀ ਅੱਜ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬੈਂਚਮਾਰਕ ਦਾ ਕੱਚਾ ਤੇਲ ਬ੍ਰੈਂਟ ਕਰੂਡ ਦਾ ਨਵੰਬਰ ਡਿਲੀਵਰੀ ਇਕਰਾਰਨਾਮੇ ਵਿੱਚ ਇੰਟਰਕੌਂਟੀਨੈਂਟਲ ਐਕਸਚੇਂਜ 'ਤੇ ਪਿਛਲੇ ਸੈਸ਼ਨ ਦੀ ਤੁਲਨਾ ਵਿੱਚ 0.51 ਫ਼ੀਸਦ ਦੀ ਤੇਜ਼ੀ ਨਾਲ 64.93 ਡਾਲਰ ਪ੍ਰਤੀ ਬੈਰਲ ਉੱਤੇ ਕਾਰੋਬਾਰ ਕਰ ਰਿਹਾ ਸੀ।

ABOUT THE AUTHOR

...view details