ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸ਼ਨਿਚਰਵਾਰ ਨੂੰ ਲਗਾਤਾਰ ਤੀਸਰੇ ਦਿਨ ਕਟੌਤੀ ਜਾਰੀ ਰਹੀ। ਇੰਨਾਂ ਤਿੰਨ ਦਿਨਾਂ ਵਿੱਚ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 44 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ, ਜਦਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਉਪਭੋਗਤਾਵਾਂ ਨੂੰ 45 ਪੈਸੇ ਪ੍ਰਤੀ ਲੀਟਰ ਦੀ ਰਾਹਤ ਮਿਲੀ ਹੈ।
ਤੇਲ ਵਪਾਰਕ ਕੰਪਨੀਆਂ ਨੇ ਸ਼ਨਿਚਰਵਾਰ ਨੂੰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨੱਈ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 15 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ। ਉੱਥੇ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ ਦਿੱਲੀ ਅਤੇ ਕੋਲਕਾਤਾ ਵਿੱਚ 16 ਪੈਸੇ, ਜਦਕਿ ਮੁੰਬਈ ਅਤੇ ਚੇਨੱਈ ਵਿੱਚ 17 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।