ਪੰਜਾਬ

punjab

ETV Bharat / business

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਚੌਥੇ ਦਿਨ ਹੋਇਆ ਵਾਧਾ - ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਚੌਥੇ ਦਿਨ ਵੀ ਵਾਧਾ ਜਾਰੀ ਹੈ। ਪੈਟਰੋਲ ਦੀ ਕੀਮਤ ਵਿੱਚ 2.14 ਰੁਪਏ ਤੇ ਡੀਜ਼ਲ ਦੀ ਕੀਮਤ ਵਿੱਚ 2.23 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਫ਼ੋਟੋ।
ਫ਼ੋਟੋ।

By

Published : Jun 10, 2020, 4:02 PM IST

ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਚੌਥੇ ਦਿਨ ਵੀ ਵਾਧਾ ਜਾਰੀ ਹੈ। ਚੰਡੀਗੜ੍ਹ ਵਿੱਚ ਡੀਜ਼ਲ 63.62 ਰੁਪਏ ਹੋ ਗਿਆ ਹੈ ਤੇ ਪੈਟਰੋਲ 70.29 ਰੁਪਏ ਲੀਟਰ ਤੱਕ ਪਹੁੰਚ ਗਿਆ ਹੈ।

ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਪੈਟਰੋਲ 73.40 ਰੁਪਏ ਲੀਟਰ ਹੋ ਗਿਆ ਹੈ ਜਦਕਿ ਡੀਜ਼ਲ 71.62 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਲਗਾਤਾਰ ਚਾਰ ਦਿਨਾਂ ਵਿੱਚ ਦਿੱਲੀ ਵਿੱਚ ਪੈਟਰੋਲ 2.14 ਰੁਪਏ ਲੀਟਰ ਮਹਿੰਗਾ ਹੋਇਆ ਹੈ ਤੇ ਡੀਜ਼ਲ ਦੀ ਕੀਮਤ 2.23 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀ ਕੀਮਤ ਕ੍ਰਮਵਾਰ 73.40 ਰੁਪਏ, 75.36 ਰੁਪਏ, 80.40 ਰੁਪਏ ਅਤੇ 77.43 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵੀ ਚਾਰ ਮਹਾਂਨਗਰਾਂ ਵਿਚ ਕ੍ਰਮਵਾਰ 71.62 ਰੁਪਏ, 67.63 ਰੁਪਏ, 70.35 ਰੁਪਏ ਅਤੇ 70.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪੰਜਾਬ ਵਿੱਚ ਪੈਟਰੋਲ 68.62 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 64.52 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ।

ABOUT THE AUTHOR

...view details