ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੇਡਕਰਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਅਤੇ ਮੰਤਰੀ ਕੌਂਸਲ ਨੇ ਸੋਮਵਾਰ ਨੂੰ ਫ਼ੈਸਲਾ ਕੀਤਾ ਕਿ ਸੰਸਦ ਮੈਂਬਰਾਂ ਦੀ ਤਨਖ਼ਾਹ ਵਿੱਚ ਇੱਕ ਸਾਲ ਦੇ ਲਈ 30 ਫ਼ੀਸਦੀ ਦੀ ਕਟੌਤੀ ਹੋਵੇਗੀ। ਸਰਕਾਰ ਮੁਤਾਬਕ ਇਸ ਦੀ ਪੇਸ਼ਕਸ਼ ਖ਼ੁਦ ਸੰਸਦ ਮੈਂਬਰਾਂ ਨੇ ਕੋਰੋਨਾ ਵਾਇਰਸ ਸੰਕਟ ਦੇ ਮੱਦੇਨਜ਼ਰ ਕੀਤੀ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਮੰਤਰੀ ਮੰਡਲ ਅਤੇ ਮੰਤਰੀ ਕੌਂਸਲ ਦੀ ਬੈਠਕ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਦੱਸਿਆ ਕਿ ਸੰਸਦ ਮੈਂਬਰਾਂ ਦੀ ਤਨਖ਼ਾਹ ਵਿੱਚ 30 ਫ਼ੀਸਦੀ ਦੀ ਕਟੌਤੀ ਦਾ ਫ਼ੈਸਲਾ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਸੰਸਦ ਮੈਂਬਰਾਂ, ਮੰਤਰੀਆਂ ਅਤੇ ਹੋਰ ਲੋਕਾਂ ਨੇ ਖ਼ੁਦ ਆਪਣੇ ਸਮਾਜਿਕ ਹਿੱਸੇ ਦੀ ਪੇਸ਼ਕਸ਼ ਕੀਤੀ ਸੀ। ਇਸੇ ਦੇ ਮੱਦੇਨਜ਼ਰ ਸੰਸਦ ਮੈਂਬਰ ਨੇ ਤਨਖ਼ਾਹ ਵਿੱਚ 1 ਸਾਲ ਦੇ ਲਈ 30 ਫ਼ੀਸਦੀ ਦੀ ਕਟੌਤੀ ਦਾ ਫ਼ੈਸਲਾ ਲਿਆ ਹੈ।
ਜਾਵੇਡਕਰ ਨੇ ਕਿਹਾ ਕਿ ਪ੍ਰਧਾਨ ਮੰਤਰੀ, ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਇੱਕ ਸਾਲ ਦੇ ਲਈ ਤਨਖ਼ਾਹ ਦਾ 30 ਫ਼ੀਸਦੀ ਨਾ ਲੈਣ ਦਾ ਫ਼ੈਸਲਾ ਖ਼ੁਦ ਕੀਤਾ। ਮੰਤਰੀ ਮੁਤਾਬਕ ਸੰਸਦ ਮੈਂਬਰਾਂ ਦੀ ਤਨਖ਼ਾਹ, ਭੱਤੇ ਅਤੇ ਪੈਨਸ਼ਨਾਂ ਨਾਲ ਜੁੜਿਆ ਕਾਨੂੰਨ ਹੈ, ਇਸ ਦੇ ਲਈ ਆਰਡੀਨੈਸ ਦਾ ਫ਼ੈਸਲਾ ਲਿਆ ਹੈ। ਮੰਤਰੀ ਮੰਡਲ ਅਤੇ ਮੰਤਰੀ ਕੌਂਸਲ ਦੀ ਬੈਠਕ ਵੀਡੀਓ ਕਾਨਫ਼੍ਰੰਸਿੰਗ ਰਾਹੀਂ ਹੋਈ।
(ਪੀਟੀਆਈ-ਭਾਸ਼ਾ)