ਹੈਦਰਾਬਾਦ: ਸਟਾਫ਼ ਸਿਲੈਕਸ਼ਨ ਕਮਿਸ਼ਨ (SSC) CHSL ਪ੍ਰੀਖਿਆ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਸ਼ੂਰੁ ਹੋ ਚੁਕੀ ਹੈ। ਕਮਿਸ਼ਨ ਵੱਲੋਂ ਇਸ ਸਾਲ ਲਗਭਗ 5000 ਅਸਾਮੀਆਂ ਦੀ ਭਰਤੀ ਲਈ ਪ੍ਰੀਖਿਆ ਕਰਵਾਈ ਜਾਵੇਗੀ। 1 ਫਰਵਰੀ ਤੋਂ ਨੋਟੀਫੀਕੇਸ਼ਨ ਜਾਰੀ ਕੀਤੀ ਗਿਆ ਸੀ, ਜਿਸ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਚੁਕੀ ਹੈ ਤੇ ਉਮੀਦਵਾਰ 7 ਮਾਰਚ 2022 ਤੱਕ ਅਪਲਾਈ ਕਰ ਸਕਦੇ ਹਨ।
SSC CHSL ਭਰਤੀ ਪ੍ਰੀਖਿਆ ਵਿੱਚ ਭਾਗ ਲੈਣ ਦੇ ਇੱਛੁਕ ਉਮੀਦਵਾਰ ਅਰਜ਼ੀ ਦੇਣ ਲਈ SSC ਦੀ ਅਧਿਕਾਰਤ ਵੈੱਬਸਾਈਟ ssc.nic.in 'ਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਜੇਕਰ ਉਮੀਦਵਾਰ ਚਾਉਣ ਤੇ ਉਮੰਗ ਮੋਬਾਈਲ ਐਪ ਰਾਹੀਂ ਪ੍ਰੀਖਿਆ ਲਈ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹਨ।