ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੀ ਪ੍ਰਧਾਨਗੀ ਹੇਠ ਜੀਐਸਟੀ ਕਾਊਂਸਲ ਦੀ 42ਵੀਂ ਬੈਠਕ ਚ ਵਿਰੋਧੀ ਧਿਰਾਂ ਵੱਲੋਂ ਹੰਗਾਮਾ ਕਰਨ ਦੇ ਆਸਾਰ ਹਨ। ਬੈਠਕ 'ਚ ਸੂਬਿਆਂ ਵੱਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਹੰਗਾਮਾ ਕੀਤਾ ਜਾ ਸਕਦਾ ਹੈ। ਬੈਠਕ 'ਚ ਮੁੱਖ ਤੌਰ 'ਤੇ ਸੂਬਿਆਂ ਨੂੰ ਬਕਾਇਆ ਦੇਣ ਦੇ ਵਿਵਾਦ 'ਤੇ ਚਰਚਾ ਹੋਵੇਗੀ।
ਵਿੱਤ ਮੰਤਰਾਲਾ ਦਾ ਮੰਨਣਾ ਹੈ ਕਿ ਮੌਜੂਦਾ ਵਿੱਤੀ ਸਾਲ 'ਚ ਸੂਬਿਆਂ ਨੂੰ ਦਿੱਤੇ ਜਾਣ ਵਾਲੇ ਜੀਐਸਟੀ ਮੁਆਵਜ਼ੇ 'ਚ 2,35,000 ਕਰੋੜ ਦੀ ਗਿਰਾਵਟ ਦਾ ਅਨੁਮਾਨ ਹੈ। ਹੁਣ ਤੱਕ 21 ਰਾਜਾਂ ਨੇ ਵਿੱਤ ਮੰਤਰਾਲੇ ਵੱਲੋਂ ਰੱਖੇ ਗਏ ਉਧਾਰ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਦੱਸ ਦੇਈਏ ਕਿ ਹੁਣ ਤੱਕ ਕੇਰਲਾ, ਪੰਜਾਬ ਅਤੇ ਪੱਛਮੀ ਬੰਗਾਲ ਸਣੇ ਕਈ ਰਾਜਾਂ ਨੇ ਵਿੱਤ ਮੰਤਰਾਲੇ ਦੇ ਉਧਾਰ ਲੈਣ ਦੇ ਪ੍ਰਸਤਾਵ ਨੂੰ ਸਵੀਕਾਰ ਨਹੀਂ ਕੀਤਾ ਹੈ।