ਪੰਜਾਬ

punjab

ETV Bharat / business

ਖੇਤੀਬਾੜੀ ਕਾਨੂੰਨਾਂ ਖਿਲਾਫ ਹੋ ਰਹੇ ਪ੍ਰਦਰਸ਼ਨਾਂ ਕਾਰਨ ਰੇਲਵੇ ਨੂੰ ਹੋਇਆ ਕਰੋੜਾਂ ਦਾ ਨੁਕਸਾਨ - FARMER PROTEST

ਪੰਜਾਬ ਵਿੱਚ ਖੇਤੀਬਾੜੀ ਕਾਨੂੰਨਾਂ ਖਿਲਾਫ ਜਬਰਦਸਤ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਕਾਰਨ ਯਾਤਰੀ ਰੇਲ ਗੱਡੀਆਂ ਅਤੇ ਮਾਲ ਰੇਲ ਗੱਡੀਆਂ ਦੀ ਆਵਾਜਾਈ ‘ਤੇ ਰੋਕ ਲਗੀ ਹੋਈ ਹੈ। ਕਿਸਾਨਾਂ ਦੇ ਇਸ ਵਿਰੋਧ ਕਾਰਨ ਰੇਲਵੇ ਨੂੰ ਭਾਰੀ ਨੁਕਸਾਨ ਹੋਇਆ ਹੈ। ਰੇਲਵੇ ਨੂੰ ਹੁਣ ਤੱਕ 2,220 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ।

ਫ਼ੋਟੋ
ਫ਼ੋਟੋ

By

Published : Nov 20, 2020, 9:57 PM IST

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਹੈ, ਜਿਸ ਦਾ ਵਿਰੋਧ ਦੇਸ਼ ਭਰ ਵਿੱਚ ਹੋ ਰਿਹਾ ਹੈ। ਇਸ ਦੇ ਵਿਰੋਧ ਵਿੱਚ ਪੰਜਾਬ ਵਿੱਚ ਕਿਸਾਨਾਂ ਵੱਲੋਂ ਰੋਸ ਵਜੋਂ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦਾ ਮਾੜਾ ਪ੍ਰਭਾਅ ਰੇਲਵੇ ਨੂੰ ਨੁਕਸਾਨ ਦੇ ਰੁਪ ਵਿੱਚ ਝੱਲਣਾ ਪੈ ਰਿਹਾ ਹੈ।

ਜਾਣਕਾਰੀ ਮੁਤਾਬਕ ਭਾਰਤੀ ਰੇਲਵੇ ਨੂੰ ਹੁਣ ਤੱਕ 2,220 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਰੇਲਵੇ ਨੂੰ 2,352 ਯਾਤਰੀ ਟ੍ਰੇਨਾਂ ਨੂੰ ਰੱਦ ਕਰਨਾ ਪਿਆ ਸੀ। ਰੇਲਵੇ ਦੇ ਕੰਮ ਨਾ ਕਰਨ ਕਾਰਨ ਆਵਾਜਾਈ ਤੇ ਵਪਾਰ ਪ੍ਰਭਾਵਿਤ ਹੋ ਰਿਹਾ ਹੈ।

ਰੇਲਵੇ ਮੰਤਰਾਲੇ ਦੇ ਇੱਕ ਬਿਆਨ ਅਨੁਸਾਰ ਪੰਜਾਬ ਵਿੱਚ ਆਉਣ ਵਾਲੀਆਂ ਰੇਲ ਗੱਡੀਆਂ ਕਿਸਾਨਾਂ ਦੇ ਅੰਦੋਲਨ ਕਾਰਨ ਪ੍ਰਭਾਵਿਤ ਹੋ ਰਹੀਆਂ ਹਨ। ਇਸ ਨਾਲ ਰੇਲਵੇ ਨੂੰ ਪ੍ਰਤੀ ਦਿਨ ਔਸਤਨ 30 ਰੈਕ ਦਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਪੰਜਾਬ ਤੋਂ ਜਾਣ ਵਾਲੀਆਂ ਰੇਲ ਗੱਡੀਆਂ ਵੀ ਪ੍ਰਭਾਵਤ ਹੋ ਰਹੀਆਂ ਹਨ। ਜਿਸ ਕਾਰਨ ਰੇਲਵੇ ਨੂੰ ਪ੍ਰਤੀ ਦਿਨ 40 ਰੈਕਾਂ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਰੇਲਵੇ ਟਰੈਕਾਂ 'ਤੇ ਰੁਕਾਵਟਾਂ ਕਾਰਨ ਕੁੱਲ 3,850 ਮਾਲਗੱਡੀਆਂ ਨੂੰ ਲੋਡ ਨਹੀਂ ਕੀਤਾ ਜਾ ਸਕਿਆ।

ਉੱਤਰੀ ਰੇਲਵੇ ਨੂੰ ਪ੍ਰਤੀ ਦਿਨ ਔਸਤਨ 14.85 ਕਰੋੜ ਰੁਪਏ ਦਾ ਘਾਟਾ ਸਹਿਣਾ ਪੈ ਰਿਹਾ ਹੈ। ਇਸ ਦੇ ਅਨੁਸਾਰ, ਪਿਛਲੇ 55 ਦਿਨਾਂ ਵਿੱਚ ਉੱਤਰੀ ਰੇਲਵੇ ਨੂੰ 825 ਕਰੋੜ ਰੁਪਏ ਦਾ ਘਾਟਾ ਹੋਇਆ ਹੈ।

ਉਥੇ ਹੀ ਯਾਤਰੀ ਰੇਲ ਗੱਡੀਆਂ ਰੱਦ ਹੋਣ ਕਾਰਨ ਰੇਲਵੇ ਨੂੰ 67 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਉੱਤਰੀ ਰੇਲਵੇ ਨੂੰ ਮਾਲ ਗੱਡੀਆਂ ਅਤੇ ਯਾਤਰੀ ਰੇਲ ਗੱਡੀਆਂ ਦੇ ਠੱਪ ਹੋਣ ਕਾਰਨ ਕੁਲ 891 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ABOUT THE AUTHOR

...view details