ਮੁੰਬਈ: ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਨੇ ਲਗਾਤਾਰ ਚੌਥੀ ਵਾਰ ਵਿਆਜ਼ ਦਰਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ। ਮੁਦਰਾ ਨੀਤੀ ਕਮੇਟੀ ਦੀ ਬੈਠਕ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਵਿਕਾਸ ਦੇ ਸਮਰਥਨ ਲਈ ਏਕੀਕ੍ਰਿਤ ਮੁਦਰਾ ਨੀਤੀ ਅਪਣਾਈ ਜਾਵੇਗੀ। ਇਸ ਦਾ ਉਦੇਸ਼ ਟੀਚੇ ਦੇ ਪੱਧਰ 'ਤੇ ਮਹਿੰਗਾਈ ਨੂੰ ਬਣਾਈ ਰੱਖਣਾ ਹੈ।
ਗਵਰਨਰ ਸ਼ਕਤੀਕਾਂਤ ਦਾਸ ਨੂੰ ਵਿਕਾਸ ਦੇ ਸਕਾਰਾਤਮਕ ਸੰਕੇਤ ਮਿਲੇ ਹਨ, ਜੋ ਕਿ ਆਰਥਿਕਤਾ ਵਿੱਚ ਸੁਧਾਰ ਦੇ ਸੰਕੇਤ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ 4 ਫ਼ੀਸਦੀ ਦੀ ਦਰ ‘ਤੇ ਵਾਪਸ ਆ ਗਈ ਹੈ। ਅਗਲੇ ਵਿੱਤੀ ਸਾਲ ਲਈ ਜੀਡੀਪੀ ਵਿਕਾਸ ਦਰ 10.5 ਫ਼ੀਸਦੀ ਰਹਿਣ ਦਾ ਅਨੁਮਾਨ ਹੈ।