ਨਵੀਂ ਦਿੱਲੀ : ਇਲੈਕਟ੍ਰਿਕ ਵਾਹਨਾਂ 'ਤੇ ਜੀਐੱਸਟੀ ਦੀਆਂ ਨਵੀਂਆਂ ਦਰਾਂ 1 ਅਗਸਤ ਤੋਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਲੈਕਟ੍ਰਿਕ ਵਾਹਨਾਂ 'ਤੇ ਜੀਐਸਟੀ ਦੀਆਂ ਦਰਾਂ ਨੂੰ 36ਵੀਂ ਜੀਐੱਸਟੀ ਕੌਂਸਲ ਦੀ ਮੀਟਿੰਗ ਵਿੱਚ 12% ਤੋਂ ਘਟਾ ਕੇ 5% ਕਰ ਦਿੱਤਾ ਗਿਆ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਅਗਵਾਈ ਵਾਲੀ ਜੀਐੱਸਟੀ ਕੌਂਸਲ ਦੀ ਬੈਠਕ ਵਿੱਚ ਇਲੈਕਟ੍ਰਿਕ ਵਾਹਨਾਂ ਵਿੱਚ ਜੀਐਸਟੀ ਦੀਆਂ ਦਰਾਂ 12% ਤੋਂ ਘਟਾ ਕੇ 5% ਕਰ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਇਲੈਕਟ੍ਰਿਕ ਵਾਹਨ ਚਾਰਜਰ 'ਤੇ 18% ਦੀ ਬਜਾਏ 5% ਜੀਐਸਟੀ ਹੋਵੇਗਾ।