ਪੰਜਾਬ

punjab

ETV Bharat / business

ਤੇਲ ਦੀਆਂ ਕੀਮਤਾਂ 'ਚ ਵਾਧਾ, ਲਗਾਤਾਰ ਪੰਜਵੇਂ ਦਿਨ ਵਧੇ ਪੈਟਰੋਲ ਦੇ ਰੇਟ - ਤੇਲ ਮਾਰਕੀਟਿੰਗ ਕੰਪਨੀਆਂ

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਮੁਤਾਬਕ , ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 81.62 ਰੁਪਏ, 83.13 ਰੁਪਏ, 88.28 ਰੁਪਏ ਅਤੇ 84.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਪੰਜਵੇਂ ਦਿਨ ਵਧੇ ਪੈਟਰੋਲ ਦੇ ਰੇਟ
ਪੰਜਵੇਂ ਦਿਨ ਵਧੇ ਪੈਟਰੋਲ ਦੇ ਰੇਟ

By

Published : Aug 24, 2020, 3:25 PM IST

ਨਵੀਂ ਦਿੱਲੀ: ਪੈਟਰੋਲ ਦੀ ਕੀਮਤ 'ਚ ਲਗਾਤਾਰ ਵਾਧਾ ਜਾਰੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ ਮੁੜ 13 ਪੈਸੇ ਪ੍ਰਤੀ ਲੀਟਰ ਵੱਧ ਗਈ ਹੈ। ਕੋਲਕਾਤਾ, ਮੁੰਬਈ ਅਤੇ ਚੇਨਈ ਵਿਖੇ ਪੈਟਰੋਲ ਦੀਆਂ ਕੀਮਤਾਂ 'ਚ 12 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਦੂਜੇ ਪਾਸੇ, ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤਾਂ ਲਗਭਗ ਸਥਿਰ ਹਨ।

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਮੁਤਾਬਕ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 81.62 ਰੁਪਏ, 83.13 ਰੁਪਏ, 88.28 ਰੁਪਏ ਅਤੇ 84.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਹਾਲਾਂਕਿ, ਚਾਰਾਂ ਮਹਾਂਨਗਰਾਂ ਵਿੱਚ ਡੀਜ਼ਲ ਦੀ ਕੀਮਤ ਕ੍ਰਮਵਾਰ 73.56 ਰੁਪਏ, 77.06 ਰੁਪਏ, 80.11 ਰੁਪਏ ਅਤੇ 78.86 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ।

ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ 9 ਦਿਨਾਂ 'ਚ ਇੱਕ ਦਿਨ ਨੂੰ ਛੱਡ ਕੇ ਬਾਕੀ ਅੱਠ ਦਿਨਾਂ ਲਈ ਪੈਟਰੋਲ ਦੀ ਕੀਮਤ ਵਿੱਚ ਵਾਧਾ ਕੀਤਾ ਹੈ। ਇਨ੍ਹਾਂ ਅੱਠ ਦਿਨਾਂ 'ਚ ਰਾਜਧਾਨੀ ਦਿੱਲੀ 'ਚ ਪੈਟਰੋਲ 1.19 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ABOUT THE AUTHOR

...view details