ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਯਾਨੀ ਕਿ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੇ ਦਾਮਾਂ ਵਿੱਚ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਵਾਧਾ ਕੀਤਾ ਹੈ।
ਦੇਸ਼ ਦੀ ਰਾਜਧਾਨੀ ਵਿੱਚ ਇਨ੍ਹਾਂ ਦੋ ਦਿਨਾਂ ਵਿੱਚ ਪੈਟਰੋਲ 30 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਹਾਲਾਂਕਿ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਸੋਮਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 80.73 ਰੁਪਏ, ਕੋਲਕਾਤਾ ਵਿੱਚ 82.80 ਰੁਪਏ, ਮੁੰਬਈ ਵਿੱਚ 87.45 ਰੁਪਏ ਅਤੇ ਚੇਨਈ ਵਿੱਚ 83.87 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਡੀਜ਼ਲ ਦੀ ਕੀਮਤ 73.56 ਰੁਪਏ, ਕੋਲਕਤਾ ਵਿੱਚ 77.06 ਰੁਪਏ, ਮੁੰਬਈ ਵਿੱਚ 80.11 ਰੁਪਏ ਅਤੇ ਚੇਨਈ ਵਿੱਚ 78.86 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ।