ਮੁੰਬਈ:ਆਰਬੀਆਈ ਦੀ ਮੁਦਰਾ ਨੀਤੀ ਦੇ ਐਲਾਨ ਤੋਂ ਪਹਿਲਾਂ ਗਲੋਬਲ ਬਾਜ਼ਾਰਾਂ ਦੇ ਕਮਜ਼ੋਰ ਰਹਿਣ ਕਾਰਨ ਵੀਰਵਾਰ ਨੂੰ ਸ਼ੇਅਰ ਬਾਜ਼ਾਰ ਗਿਰਾਵਟ ਦੇ ਨਾਲ ਖੁੱਲ੍ਹਿਆ। ਮੁਦਰਾ ਨੀਤੀ ਕਮੇਟੀ ਦੀ ਬੈਠਕ ਦੇ ਨਤੀਜੇ ਅੱਜ ਯਾਨੀ ਵੀਰਵਾਰ ਸਵੇਰੇ ਐਲਾਨੇ ਗਏ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 235.99 ਅੰਕ ਡਿੱਗ ਕੇ 65,759.82 'ਤੇ ਖੁੱਲ੍ਹਿਆ। NSE ਨਿਫਟੀ 64.2 ਅੰਕਾਂ ਦੇ ਨੁਕਸਾਨ ਨਾਲ 19,568.35 'ਤੇ ਕਾਰੋਬਾਰ ਕਰ ਰਿਹਾ ਹੈ।
ਸ਼ੇਅਰਾਂ 'ਚ ਵਾਧਾ ਘਾਟਾ: ਸੈਂਸੈਕਸ ਦੇ ਸ਼ੇਅਰਾਂ 'ਚ ਏਸ਼ੀਅਨ ਪੇਂਟਸ, ਐਚਸੀਐਲ ਟੈਕਨਾਲੋਜੀ, ਆਈਟੀਸੀ, ਟਾਟਾ ਕੰਸਲਟੈਂਸੀ ਸਰਵਿਸਿਜ਼, ਟਾਟਾ ਮੋਟਰਜ਼, ਟਾਟਾ ਸਟੀਲ, ਆਈਸੀਆਈਸੀਆਈ ਬੈਂਕ, ਟੇਕ ਮਹਿੰਦਰਾ, ਨੇਸਲੇ ਅਤੇ ਭਾਰਤੀ ਏਅਰਟੈੱਲ ਘਾਟੇ 'ਚ ਰਹੇ। ਐਨਟੀਪੀਸੀ, ਅਲਟਰਾਟੈਕ ਸੀਮੈਂਟ, ਪਾਵਰ ਗਰਿੱਡ, ਮਾਰੂਤੀ ਅਤੇ ਮਹਿੰਦਰਾ ਐਂਡ ਮਹਿੰਦਰਾ ਦੇ ਸ਼ੇਅਰਾਂ 'ਚ ਵਾਧਾ ਹੋਇਆ। ਦੂਜੇ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਮੁਨਾਫੇ 'ਚ ਰਿਹਾ। ਚੀਨ ਦਾ ਸ਼ੰਘਾਈ ਕੰਪੋਜ਼ਿਟ, ਹਾਂਗਕਾਂਗ ਦਾ ਹੈਂਗਸੇਂਗ ਅਤੇ ਦੱਖਣੀ ਕੋਰੀਆ ਦਾ ਕੋਸਪੀ ਘਾਟੇ 'ਚ ਰਿਹਾ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ ਸਨ। ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ 0.16 ਫੀਸਦੀ ਦੇ ਨੁਕਸਾਨ ਨਾਲ 87.41 ਡਾਲਰ ਪ੍ਰਤੀ ਬੈਰਲ 'ਤੇ ਰਿਹਾ।