ਨਵੀਂ ਦਿੱਲੀ:ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਸਰਕਾਰ ਨੇ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਕੇ ਜਨਤਾ ਨੂੰ ਤੋਹਫ਼ਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 39 ਰੁਪਏ ਦੀ ਕਟੌਤੀ ਹੋਈ ਹੈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1796.50 ਰੁਪਏ, ਮੁੰਬਈ ਵਿੱਚ 1749 ਰੁਪਏ, ਕੋਲਕਾਤਾ ਵਿੱਚ 1908 ਰੁਪਏ ਅਤੇ ਚੇਨਈ ਵਿੱਚ 1968.50 ਰੁਪਏ ਸੀ। ਹੁਣ ਇਹ ਕੀਮਤ 39 ਰੁਪਏ ਘੱਟ ਗਈ ਹੈ।
ਤੁਹਾਡੇ ਸ਼ਹਿਰ ਵਿੱਚ ਵਪਾਰਕ ਸਿਲੰਡਰ ਦੀ ਕੀਮਤ: ਤੁਹਾਨੂੰ ਦੱਸ ਦੇਈਏ ਕਿ 19 ਕਿਲੋ ਦਾ ਕਮਰਸ਼ੀਅਲ ਸਿਲੰਡਰ ਹੁਣ ਦਿੱਲੀ ਵਿੱਚ 1757.50 ਰੁਪਏ, ਕੋਲਕਾਤਾ ਵਿੱਚ 1869 ਰੁਪਏ, ਮੁੰਬਈ ਵਿੱਚ 1710 ਰੁਪਏ ਅਤੇ ਚੇਨਈ ਵਿੱਚ 1929.50 ਰੁਪਏ ਵਿੱਚ ਮਿਲੇਗਾ। ਤੇਲ ਮਾਰਕੀਟਿੰਗ ਕੰਪਨੀ ਨੇ ਇਹ ਛੋਟ ਕ੍ਰਿਸਮਸ ਤਿਉਹਾਰ ਅਤੇ ਨਵੇਂ ਸਾਲ ਤੋਂ ਠੀਕ ਪਹਿਲਾਂ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 1 ਦਸੰਬਰ ਨੂੰ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਬਦਲਾਅ ਕੀਤਾ ਗਿਆ ਸੀ। ਹਾਲਾਂਕਿ 16 ਨਵੰਬਰ ਨੂੰ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 57 ਰੁਪਏ ਦੀ ਛੋਟ ਦਿੱਤੀ ਗਈ ਸੀ।