ਨਵੀਂ ਦਿੱਲੀ :ਇਕ ਤੋਂ ਬਾਅਦ ਇਕ ਸਾਰੀਆਂ ਰੇਟਿੰਗ ਏਜੰਸੀਆਂ 2022-23 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਰਹੀਆਂ ਹਨ। ਹੁਣ ਰੇਟਿੰਗ ਏਜੰਸੀ ਫਿਚ ਰੇਟਿੰਗਸ ਨੇ ਵੀ 2022-23 ਵਿੱਚ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ 8.5 ਫੀਸਦੀ ਤੋਂ ਘਟਾ ਕੇ 7.8 ਫੀਸਦੀ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਵਿਸ਼ਵ ਬੈਂਕ ਨੇ ਵੀ 2022-23 ਵਿੱਚ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਦਿੱਤਾ ਸੀ। ਵਿਸ਼ਵ ਬੈਂਕ ਮੁਤਾਬਕ ਚਾਲੂ ਵਿੱਤੀ ਸਾਲ 'ਚ ਆਰਥਿਕ ਵਿਕਾਸ ਦਰ 7.5 ਫੀਸਦੀ ਰਹਿ ਸਕਦੀ ਹੈ। ਇਸ ਤੋਂ ਪਹਿਲਾਂ ਇਸ ਨੇ 8.7 ਫੀਸਦੀ ਵਿਕਾਸ ਦਰ ਦਾ ਅਨੁਮਾਨ ਲਗਾਇਆ ਸੀ।