ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰਾਂ 'ਚ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨਾ 440 ਰੁਪਏ ਵੱਧ ਕੇ 60,340 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 59,900 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ ਦੀ ਕੀਮਤ ਵੀ 850 ਰੁਪਏ ਵੱਧ ਕੇ 75450 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।
ਏਸ਼ੀਆਈ ਕਾਰੋਬਾਰੀ ਘੰਟਿਆਂ 'ਚ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ: ਐਚਡੀਐਫਸੀ ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਸੌਮਿਲ ਗਾਂਧੀ ਨੇ ਕਿਹਾ, "ਦਿੱਲੀ ਬਾਜ਼ਾਰ ਵਿੱਚ ਸਪਾਟ ਸੋਨੇ ਦੀ ਕੀਮਤ 440 ਰੁਪਏ ਵਧ ਕੇ 60,340 ਰੁਪਏ ਪ੍ਰਤੀ 10 ਗ੍ਰਾਮ ਹੋ ਗਈ।" ਕੌਮਾਂਤਰੀ ਬਾਜ਼ਾਰ 'ਚ ਸੋਨਾ ਤੇਜ਼ੀ ਨਾਲ 1,996 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ ਜਦਕਿ ਚਾਂਦੀ ਵੀ 25.16 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। ਵੀਰਵਾਰ ਨੂੰ ਏਸ਼ੀਆਈ ਕਾਰੋਬਾਰੀ ਘੰਟਿਆਂ 'ਚ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ। ਸੌਮਿਲ ਗਾਂਧੀ ਨੇ ਦੱਸਿਆ ਕਿ ਨਿਊਯਾਰਕ ਸਥਿਤ ਕਮੋਡਿਟੀ ਐਕਸਚੇਂਜ ਕਾਮੈਕਸ 'ਤੇ ਸੋਨੇ ਦੀ ਸਪਾਟ ਕੀਮਤ 0.11 ਫੀਸਦੀ ਵੱਧ ਕੇ 1,996 ਡਾਲਰ ਪ੍ਰਤੀ ਔਂਸ ਹੋ ਗਈ।