ਮੁੰਬਈ: ਏਸ਼ੀਆਈ ਬਾਜ਼ਾਰਾਂ 'ਚ ਤੇਜ਼ੀ ਦੇ ਕਾਰਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 324.61 ਅੰਕ ਵਧਿਆ। ਇਸ ਦੇ ਨਾਲ ਹੀ ਨਿਫਟੀ ਵੀ ਵਾਧੇ ਨਾਲ ਖੁੱਲ੍ਹਿਆ। ਇਸ ਤੋਂ ਪਹਿਲਾਂ ਘਰੇਲੂ ਸ਼ੇਅਰ ਬਾਜ਼ਾਰ 'ਚ ਦੋ ਦਿਨ ਗਿਰਾਵਟ ਦਰਜ ਕੀਤੀ ਗਈ ਸੀ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ 324.61 ਅੰਕ ਵਧ ਕੇ 54,211.22 ਦੇ ਪੱਧਰ 'ਤੇ ਬੰਦ ਹੋਇਆ। ਦੂਜੇ ਪਾਸੇ NSE ਨਿਫਟੀ 81.3 ਅੰਕ ਚੜ੍ਹ ਕੇ 16,139.60 'ਤੇ ਬੰਦ ਹੋਇਆ। ਹਿੰਦੁਸਤਾਨ ਯੂਨੀਲੀਵਰ, ਏਸ਼ੀਅਨ ਪੇਂਟਸ, ਬਜਾਜ ਫਿਨਸਰਵ, ਪਾਵਰ ਗਰਿੱਡ, ਲਾਰਸਨ ਐਂਡ ਟੂਬਰੋ ਅਤੇ ਬਜਾਜ ਫਾਈਨਾਂਸ ਸੈਂਸੈਕਸ ਵਿੱਚ ਸਭ ਤੋਂ ਵੱਧ ਲਾਭ ਲੈਣ ਵਾਲੇ ਸਨ।
ਇਹ ਵੀ ਪੜੋ:Bank Privatisation: SBI ਨੂੰ ਛੱਡ ਕੇ ਸਾਰੇ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਬਾਰੇ ਸਲਾਹ
ਦੂਜੇ ਪਾਸੇ ਐਚਸੀਐਲ ਟੈਕਨਾਲੋਜੀਜ਼, ਰਿਲਾਇੰਸ ਇੰਡਸਟਰੀਜ਼ ਅਤੇ ਐਚਡੀਐਫਸੀ ਬੈਂਕ ਨੇ ਗਿਰਾਵਟ ਦਰਜ ਕੀਤੀ। ਹੋਰ ਏਸ਼ੀਆਈ ਬਾਜ਼ਾਰਾਂ 'ਚ ਟੋਕੀਓ, ਸਿਓਲ, ਸ਼ੰਘਾਈ ਅਤੇ ਹਾਂਗਕਾਂਗ ਦੇ ਬਾਜ਼ਾਰ ਹਰੇ ਰੰਗ 'ਚ ਕਾਰੋਬਾਰ ਕਰ ਰਹੇ ਸਨ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਵਾਧੇ ਦੇ ਨਾਲ ਬੰਦ ਹੋਏ। ਪਿਛਲੇ ਸੈਸ਼ਨ 'ਚ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਗਿਰਾਵਟ ਨਾਲ ਖੁੱਲ੍ਹਿਆ ਅਤੇ ਅੰਤ 'ਚ 508.62 ਅੰਕ ਭਾਵ 0.94 ਫੀਸਦੀ ਦੀ ਗਿਰਾਵਟ ਨਾਲ 53,886.61 'ਤੇ ਬੰਦ ਹੋਇਆ।
ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 157.70 ਅੰਕ ਭਾਵ 0.97 ਫੀਸਦੀ ਦੀ ਗਿਰਾਵਟ ਨਾਲ 16,058.30 'ਤੇ ਬੰਦ ਹੋਇਆ। ਇਸ ਦੌਰਾਨ, ਅੰਤਰਰਾਸ਼ਟਰੀ ਤੇਲ ਬੈਂਚਮਾਰਕ ਬ੍ਰੈਂਟ ਕਰੂਡ 0.27 ਫੀਸਦੀ ਵਧ ਕੇ 99.75 ਡਾਲਰ ਪ੍ਰਤੀ ਬੈਰਲ ਹੋ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਮੰਗਲਵਾਰ ਨੂੰ 1,565.68 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜੋ:gold and silver: ਜਾਣੋ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ