ਨਵੀਂ ਦਿੱਲੀ: ਵਿੱਤ ਮੰਤਰਾਲੇ ਨੇ ਬੁੱਧਵਾਰ ਨੂੰ ਦੇਸ਼ ਦੇ 14 ਰਾਜਾਂ ਨੂੰ 7,183.42 ਕਰੋੜ ਰੁਪਏ ਦੀ ਪੋਸਟ ਡਿਵੋਲਿਊਸ਼ਨ ਰੈਵੇਨਿਊ ਡੈਫਿਸਿਟ (ਪੀਡੀਆਰਡੀ) ਗ੍ਰਾਂਟ ਦੀ ਚੌਥੀ ਮਾਸਿਕ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਹ ਗ੍ਰਾਂਟ 15ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਜਾਰੀ ਕੀਤੀ ਗਈ ਹੈ।
ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, "ਪੰਦਰਵੇਂ ਵਿੱਤ ਕਮਿਸ਼ਨ ਨੇ ਵਿੱਤੀ ਸਾਲ 2022-23 ਲਈ 14 ਰਾਜਾਂ ਨੂੰ 86,201 ਕਰੋੜ ਰੁਪਏ ਦੀ ਕੁੱਲ ਪੋਸਟ ਡਿਵੋਲਿਊਸ਼ਨ ਰੈਵੇਨਿਊ ਘਾਟੇ ਦੀ ਗ੍ਰਾਂਟ ਦੀ ਸਿਫ਼ਾਰਸ਼ ਕੀਤੀ ਹੈ। ਸਿਫ਼ਾਰਿਸ਼ ਕੀਤੀ ਗ੍ਰਾਂਟ 12 ਬਰਾਬਰ ਮਾਸਿਕ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਂਦੀ ਹੈ।" ਸੰਵਿਧਾਨ ਦੇ ਅਨੁਛੇਦ 275 ਦੇ ਤਹਿਤ ਰਾਜਾਂ ਨੂੰ ਪੋਸਟ ਡਿਵੋਲਿਊਸ਼ਨ ਰੈਵੇਨਿਊ ਡੈਫਿਸਿਟ ਗ੍ਰਾਂਟਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।