ਮੁੰਬਈ: ਏਸ਼ੀਆਈ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਵਿਦੇਸ਼ੀ ਪੂੰਜੀ ਦੀ ਨਿਕਾਸੀ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ 'ਚ ਗਿਰਾਵਟ ਦਰਜ ਕੀਤੀ ਗਈ। ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ 'ਚ ਗਿਰਾਵਟ ਕਾਰਨ ਦਬਾਅ ਹੋਰ ਵਧ ਗਿਆ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 123.03 ਅੰਕ ਡਿੱਗ ਕੇ 57,802.25 'ਤੇ ਖੁੱਲ੍ਹਿਆ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 61.1 ਅੰਕਾਂ ਦੀ ਗਿਰਾਵਟ ਨਾਲ 17,015.80 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ।
ਲਾਭ ਅਤੇ ਘਾਟੇ ਵਾਲੇ ਸ਼ੇਅਰ:ਸੈਂਸੈਕਸ 'ਚ ਬਜਾਜ ਫਿਨਸਰਵ, ਬਜਾਜ ਫਾਈਨਾਂਸ, ਮਹਿੰਦਰਾ ਐਂਡ ਮਹਿੰਦਰਾ, ਰਿਲਾਇੰਸ ਇੰਡਸਟਰੀਜ਼, ਟਾਈਟਨ, ਏਸ਼ੀਅਨ ਪੇਂਟਸ, ਨੇਸਲੇ ਅਤੇ ਟਾਟਾ ਸਟੀਲ ਸਭ ਤੋਂ ਜ਼ਿਆਦਾ ਡਿੱਗੇ। ਦੂਜੇ ਪਾਸੇ, ਇਨਫੋਸਿਸ, ਟਾਟਾ ਕੰਸਲਟੈਂਸੀ ਸਰਵਿਸਿਜ਼, ਵਿਪਰੋ, ਕੋਟਕ ਮਹਿੰਦਰਾ ਬੈਂਕ, ਇੰਡਸਇੰਡ ਬੈਂਕ, ਟੇਕ ਮਹਿੰਦਰਾ, ਐਚਸੀਐਲ ਟੈਕਨਾਲੋਜੀਜ਼ ਅਤੇ ਲਾਰਸਨ ਐਂਡ ਟੂਬਰੋ ਵਾਧੇ ਦੇ ਨਾਲ ਕਾਰੋਬਾਰ ਕਰ ਰਹੇ ਹਨ। ਏਸ਼ੀਆਈ ਬਾਜ਼ਾਰਾਂ 'ਚ ਸਿਓਲ, ਜਾਪਾਨ, ਸ਼ੰਘਾਈ ਅਤੇ ਹਾਂਗਕਾਂਗ ਦੇ ਬਾਜ਼ਾਰ ਘਾਟੇ 'ਚ ਰਹੇ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਵਾਧੇ ਦੇ ਨਾਲ ਬੰਦ ਹੋਏ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਵੀਰਵਾਰ ਨੂੰ 995.01 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਪਿਛਲਾ ਕਾਰੋਬਾਰੀ ਸੈਸ਼ਨ:ਵੀਰਵਾਰ ਨੂੰ 30 ਸ਼ੇਅਰਾਂ ਵਾਲਾ ਸੈਂਸੈਕਸ 289.31 ਅੰਕ ਭਾਵ 0.50 ਫੀਸਦੀ ਦੀ ਗਿਰਾਵਟ ਨਾਲ 57,925.28 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ 50 ਸ਼ੇਅਰਾਂ ਵਾਲਾ ਨਿਫਟੀ ਵੀ 75 ਅੰਕ ਯਾਨੀ 0.44 ਫੀਸਦੀ ਦੀ ਗਿਰਾਵਟ ਨਾਲ 17,076.90 'ਤੇ ਬੰਦ ਹੋਇਆ। ਇਸ ਦੌਰਾਨ, ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.20 ਫੀਸਦੀ ਡਿੱਗ ਕੇ 75.76 ਡਾਲਰ ਪ੍ਰਤੀ ਬੈਰਲ 'ਤੇ ਰਿਹਾ।