ਅੰਮ੍ਰਿਤਸਰ: ਜੰਡਿਆਲਾ ਗੁਰੂ ’ਚ ਲੋਕਾਂ ਨੇ ਪੁਲਿਸ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ, ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੁਲਿਸ ਅਧਿਕਾਰੀ ਹੀ ਸਾਡੀ ਲੜਾਈ ਪਵਾ ਰਹੇ ਨੇ ਉਹ ਮਾਮਲੇ ’ਚ ਕੋਈ ਕਾਰਵਾਈ ਨਹੀਂ ਕਰ ਰਹੇ। ਦਰਾਅਸਰ ਪੁਰਾਣੀ ਰੰਜਿਸ਼ ਕਾਰਨ ਗੋਲੀਆਂ ਚੱਲੀਆਂ ਸਨ ਜਿਸ ਕਾਰਨ ਪੀੜਤ ਪਰਿਵਾਰ ਨੇ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪੀੜਤ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਿੰਡ ਵਿੱਚ ਪੁਰਾਣੀ ਰੰਜਿਸ਼ ਸੀ ਅਤੇ ਖੇਤੀ ਦੀ ਜ਼ਮੀਨ ਵਿਚੋਂ ਮਿੱਟੀ ਪੁੱਟਣ ਨੂੰ ਲੈ ਕੇ ਝਗੜਾ ਹੋਇਆ ਸੀ। ਝਗੜੇ ਸਬੰਧੀ ਜਦੋਂ ਉਹ ਬੀਤੀ ਰਾਤ ਪੁਲਿਸ ਨੂੰ ਸ਼ਿਕਾਇਤ ਦੇਕੇ ਜਦੋਂ ਘਰ ਵਾਪਿਸ ਆਏ ਤੇ ਦੂਸਰੀ ਪਾਰਟੀ ਵੱਲੋਂ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਗਈਆਂ ਜਿਸ ਦੌਰਾਨ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ ਅਤੇ ਇਸ ਸਬੰਧੀ ਦੁਬਾਰਾ ਪੁਲਿਸ ਨੂੰ ਸੂਚਿਤ ਕੀਤਾ ਅਤੇ ਇਨਸਾਫ ਦੀ ਮੰਗ ਕੀਤੀ ਗਈ ਹੈ।
ਪੁਰਾਣੀ ਰੰਜਿਸ਼ ਕਾਰਨ ਚੱਲੀਆਂ ਗੋਲੀਆਂ, ਪੁਲਿਸ ’ਤੇ ਉੱਠੇ ਸਵਾਲ !
ਜੰਡਿਆਲਾ ਗੁਰੂ ’ਚ ਲੋਕਾਂ ਨੇ ਪੁਲਿਸ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ, ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੁਲਿਸ ਅਧਿਕਾਰੀ ਹੀ ਸਾਡੀ ਲੜਾਈ ਪਵਾ ਰਹੇ ਨੇ ਉਹ ਮਾਮਲੇ ’ਚ ਕੋਈ ਕਾਰਵਾਈ ਨਹੀਂ ਕਰ ਰਹੇ। ਦਰਾਅਸਰ ਪੁਰਾਣੀ ਰੰਜਿਸ਼ ਕਾਰਨ ਗੋਲੀਆਂ ਚੱਲੀਆਂ ਸਨ ਜਿਸ ਕਾਰਨ ਪੀੜਤ ਪਰਿਵਾਰ ਨੇ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਤਸਵੀਰ
ਪੁਲਿਸ ਕਰਵਾ ਰਹੀ ਹੈ ਸਾਡੀ ਲੜਾਈ: ਪੀੜਤ
ਪੀੜਤ ਨੇ ਜੰਡਿਆਲਾ ਗੁਰੂ ਦੇ ਐੱਸ.ਐੱਚ.ਓ. ’ਤੇ ਵੱਡੇ ਸਵਾਲ ਖੜੇ ਕਰਦੇ ਕਿਹਾ ਕਿ ਜੋ ਕੁਝ ਵੀ ਹੋ ਰਿਹਾ ਹੈ ਉਹ ਸਭ ਪੀੜਤ ਨੇ ਜੰਡਿਆਲਾ ਗੁਰੂ ਦਾ ਐੱਸ.ਐੱਚ.ਓ. ਕਰਵਾ ਰਿਹਾ ਹੈ। ਜਦਕਿ ਦੂਜੇ ਪਾਸੇ ਇਸ ਮਾਮਲੇ ’ਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਇਸ ਸਬੰਧੀ ਉਹ ਕਾਰਵਾਈ ਵੀ ਕਰ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਸਾਡੇ ਕੋਲ ਕੋਈ ਜਾਣਕਾਰੀ ਨਹੀਂ ਪਹੁੰਚੀ ਕਿ ਦੋਵੇਂ ਧਿਰਾਂ ਵਿਚਾਲੇ ਕੋਈ ਗੋਲੀ ਚੱਲੀ ਹੈ।