ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਸਰਕਾਰ ਨੇ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਉਥੇ ਜਿਮ ਵੀ ਬੰਦ ਹਨ ਜਿਸ ਕਾਰਨ ਲੋਕ ਘਰਾਂ ਵਿੱਚ ਯੋਗ ਅਤੇ ਕਸਰਤ ਕਰ ਰਹੇ ਹਨ। ਜਿਸਦੇ ਚਲਦੇ ਉਹਨਾਂ ਵੱਲੋਂ ਘਰਾਂ ਵਿੱਚ ਹੋਮ ਜਿਮ ਬਣਾਏ ਜਾ ਰਹੇ ਹਨ। ਲੋਕਾਂ ਵੱਲੋਂ ਘਰ ਦੇ ਵਿੱਚ ਹੀ ਕੁਝ ਕੁ ਜ਼ਰੂਰੀ ਮਸ਼ੀਨਾਂ ਘਰਾਂ ਵਿੱਚ ਲਗਾ ਕੇ ਹੀ ਆਪਣੇ ਆਪ ਨੂੰ ਫਿਟ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਲੌਕਡਾਊਨ ਦੌਰਾਨ ਸਿਹਤ ਨਾਲ ਨਹੀਂ ਕੋਈ ਸਮਝੌਤਾ
ਕੋਰੋਨਾ ਕਾਰਨ ਲੱਗੇ ਲੌਕਡਾਊਨ ਦੌਰਾਨ ਲੋਕ ਘਰਾਂ ਵਿੱਚ ਕੈਦ ਹਨ ਜਿਸ ਲੋਕਾਂ ਨੇ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਘਰਾਂ ਵਿੱਚ ਹੀ ਜਿਮ ਬਣਾਉਣੇ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਸਿਹਤ ਨੂੰ ਤੰਦਰੁਸਤ ਰੱਖਿਆ ਜਾ ਸਕੇ।
ਇਹ ਵੀ ਪੜੋ: ਪੁਲਿਸ ਵੱਲੋਂ ਵਿਦੇਸ਼ੀ ਪਿਸਟਲ ਤੇ ਕਾਰਤੂਸਾਂ ਸਮੇਤ ਇਕ ਕਾਬੂ
ਇਸ ਸੰਬਧੀ ਸ਼ਹਿਰਵਾਸੀਆਂ ਨੇ ਕਿਹਾ ਕਿ ਇੱਕ ਪਾਸੇ ਜਿਥੇ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਕਾਰਨ ਉਹ ਪਾਰਕਾਂ ਜਾਂ ਫਿਰ ਜਿਮ ਵਿੱਚ ਨਹੀਂ ਜਾ ਸਕਦੇ ਇਸ ਕਰਕੇ ਉਹ ਘਰ ਵਿੱਚ ਹੀ ਆਪਣੀ ਸਿਹਤ ਦਾ ਧਿਆਨ ਰੱਖ ਰਹੇ ਹਨ। ਉਹਨਾਂ ਨੇ ਕਿਹਾ ਕਿ ਇਸ ਸਮੇਂ ਸਰੀਰ ਦੀ ਤੰਦਰੁਸਤੀ ਬਹੁਤ ਜ਼ਰੂਰੀ ਹੈ ਤਾਂ ਹੀ ਅਸੀਂ ਕੋਰੋਨਾ ਨਾਲ ਲੜ ਸਕਾਗੇ। ਲੋਕਾਂ ਦਾ ਕਹਿਣਾ ਹੈ ਕਿ ਉਹ ਜ਼ਰੂਰੀ ਵਰਤੋਂ ਦਾ ਸਮਾਨ ਘਰ ਵਿੱਚ ਹੀ ਲੈ ਕੇ ਆ ਰਹੇ ਹਨ ਤਾਂ ਜੋ ਸਰੀਰ ਨੂੰ ਫਿੱਟ ਰੱਖਿਆ ਜਾ ਸਕੇ।
ਉਥੇ ਹੀ ਇਸ ਸਬੰਧੀ ਦੁਕਾਨਦਾਰ ਦਾ ਕਹਿਣਾ ਹੈ ਕਿ ਜਿਮ ਬੰਦ ਹੋਣ ਕਾਰਨ ਲੋਕ ਘਰਾਂ ਵਿੱਚ ਹੀ ਜਿਮ ਬਣਾ ਰਹੇ ਹਨ ਤੇ ਸਾਡੇ ਤੋਂ ਸਮਾਨ ਲੈ ਕੇ ਜਾ ਰਹੇ ਹਨ ਤਾਂ ਜੋ ਸਰੀਰ ਨੂੰ ਤੰਦਰੁਸਤ ਰੱਖ ਇਮਿਉਨਟੀ ਵਧਾਈ ਜਾ ਸਕੇ।
ਇਹ ਵੀ ਪੜੋ: ਪਰਿਵਾਰ ਦੇ ਤਿੰਨ ਜੀਆਂ ਦੀ ਕੋਰੋਨਾ ਨਾਲ ਮੌਤ: ਪਿੰਡ 'ਚ ਸਹਿਮ ਦਾ ਮਾਹੌਲ