ਪੰਜਾਬ

punjab

ETV Bharat / city

12ਵੀਂ ਜਮਾਤ ’ਚ ਪੜਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ - ਪਰਿਵਾਰ ਨੇ ਲਾਸ਼ ਦੀ ਕੀਤੀ ਸ਼ਨਾਖਤ

ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ।

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

By

Published : Apr 27, 2022, 1:06 PM IST

Updated : Apr 27, 2022, 1:42 PM IST

ਅੰਮ੍ਰਿਤਸਰ: ਸੂਬੇ ਭਰ ਚ ਅਪਰਾਧਿਕ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

12ਵੀਂ ’ਚ ਪੜਦਾ ਸੀ ਮ੍ਰਿਤਕ ਨੌਜਵਾਨ: ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ 12ਵੀਂ ਜਮਾਤ ਚ ਪੜਦਾ ਸੀ। ਜੋ ਬੀਤੇ ਦਿਨ ਆਪਣੇ ਦੋਸਤਾਂ ਦੇ ਨਾਲ ਘਰੋਂ ਗਿਆ ਸੀ ਅਤੇ ਪੂਰੀ ਰਾਤ ਘਰ ਵਾਪਸ ਨਹੀਂ ਆਇਆ। ਜਿਸਦੀ ਸਵੇਰੇ ਲਾਸ਼ ਮਿਲੀ ਹੈ।

ਲਾਸ਼ ’ਤੇ ਗੋਲੀਆਂ ਦੇ ਨਿਸ਼ਾਨ: ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਦੇ ਨਾਲ ਘਰੋਂ ਗਿਆ ਸੀ ਅਤੇ ਸਵੇਰੇ ਉਸਦੀ ਲਾਸ਼ ਮਿਲੀ ਹੈ। ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ। ਫਿਲਹਾਲ ਇਸ ਮਾਮਲੇ ਤੋਂ ਬਾਅਦ ਪਰਿਵਾਰ ’ਤੇ ਦੁਖਾਂ ਦਾ ਪਹਾੜ ਟੁੱਟ ਪਿਆ ਹੈ।

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪਰਿਵਾਰ ਨੇ ਲਾਸ਼ ਦੀ ਕੀਤੀ ਸ਼ਨਾਖਤ: ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਦਾ ਫੋਨ ਆਇਆ ਸੀ ਜਿਸ ਦੀ ਜਾਣਕਾਰੀ ਮਿਲਦੀ ਹੀ ਉਨ੍ਹਾਂ ਨੇ ਨੌਜਵਾਨ ਦੇ ਪਰਿਵਾਰ ਨੂੰ ਆਪਣੇ ਨਾਲ ਲੈਕੇ ਘਟਨਾ ਸਥਾਨ ’ਤੇ ਪਹੁੰਚੇ ਜਿੱਥੇ ਨੌਜਵਾਨ ਦੀ ਸ਼ਨਾਖਤ ਕਰਨ ਤੋਂ ਬਾਅਦ ਪੁਲਿਸ ਵੱਲੋਂ ਆਪਣੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਕੀਤਾ ਮਾਮਲਾ ਦਰਜ:ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਇਕ ਸ਼ੱਕੀ ਨੂੰ ਹਿਰਾਸਤ ਚ ਲੈ ਲਿਆ ਗਿਆ ਹੈ ਅਤੇ ਜਦਕਿ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਚ ਜੇਕਰ ਕੋਈ ਹੋਰ ਵੀ ਸ਼ਾਮਲ ਹੋਇਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:ਪਟਿਆਲਾ ਦੇ ਅਰਬਨ ਅਸਟੇਟ ‘ਚ ਸ਼ਰ੍ਹੇਆਮ ਚੱਲੀਆਂ ਗੋਲੀਆਂ

Last Updated : Apr 27, 2022, 1:42 PM IST

ABOUT THE AUTHOR

...view details