ਹੈਦਰਾਬਾਦ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਤਾਪਮਾਨ ਬੜੀ ਤੇਜ਼ੀ ਨਾਲ ਵੱਧ ਰਿਹਾ ਹੈ, ਅੱਜ ਵੀ ਗਰਮੀ ਨੂੰ ਲੈ ਕੇ ਸੂਬੇ 'ਚ ਕਿਸੇ ਵੀ ਤਰ੍ਹਾਂ ਦੀ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਸੂਬੇ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਤਾਪਮਾਨ 40 ਡਿਗਰੀ ਪਾਰ ਕਰ ਸਕਦਾ ਹੈ। ਸੂਬੇ ਦੇ ਸ਼ਹਿਰਾਂ ਦਾ ਤਾਪਮਾਨ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਹਿ ਸਕਦਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦੇ ਤਾਪਮਾਨ ਦਾ ਅਨੁਮਾਨ ਦਿੱਤਾ ਗਿਆ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਤੇਜ਼ ਧੁੱਪ ਰਹੇਗੀ ਅਤੇ ਕੁਝ ਸਮੇਂ ਲਈ ਬੱਦਲ ਵੀ ਰਹਿਣਗੇ ਪਰ ਮੀਂਹ ਦੇ ਕੋਈ ਅਸਾਰ ਨਹੀਂ ਹਨ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਸੁਰਜ ਆਪਣੇ ਸ਼ਬਾਬ 'ਤੇ ਹੋਵੇਗਾ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗੀ। ਸੂਰਜ ਦੇ ਨਾਲ-ਨਾਲ ਬੱਦਲ ਵੀ ਰਹਿਣਗੇ।