ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ ਕਰਕੇ ਕਈ ਲੋਕ ਆਪਣੇ ਘਰਾਂ ਤੋਂ ਦੂਰ ਫਸੇ ਹੋਏ ਹਨ। ਹੁਣ ਅਨਲੌਕ ਦੇ ਚਲਦੇ ਸਰਕਾਰ ਵੱਲੋਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਭੇਜਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਪਾਕਿਸਤਾਨ ਤੋਂ 400 ਭਾਰਤੀ ਅੱਜ ਵਾਘਾ ਰਾਹੀਂ ਵਤਨ ਵਾਪਸੀ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਾਘਾ ਸਰਹੱਦ 'ਤੇ ਏਐਸਆਈ ਅਰੁਣ ਕੁਮਾਰ ਨੇ ਦੱਸਿਆ ਕਿ ਅੱਜ ਪਾਕਿਸਤਾਨ ਵਿੱਚ ਫਸੇ ਨਾਗਰਿਕਾਂ ਨੂੰ ਵਾਪਸ ਭਾਰਤ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੌਕਡਾਊਨ ਕਾਰਨ ਉਨ੍ਹਾਂ ਨੂੰ ਨੂਰੀ ਵੀਜ਼ਾ ਰਾਹੀਂ ਐਕਸਟੈਂਸ਼ਨ ਦਿੱਤੀ ਗਈ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਪਰਤ ਰਹੇ ਲੋਕਾਂ ਦੀ ਸਰਹੱਦ 'ਤੇ ਹੀ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਉਪਰੰਤ 72 ਘੰਟਿਆਂ ਦੀ ਵੈਧਤਾ ਨਾਲ ਉਨ੍ਹਾਂ ਨੂੰ ਉਨ੍ਹਾਂ ਦੇ ਰਾਜਾਂ ਵਿੱਚ ਭੇਜਿਆ ਜਾਵੇਗਾ।