ਅੰਮ੍ਰਿਤਸਰ : ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਥੇ ਪਿਛਲੇ 24 ਘੰਟਿਆਂ ਵਿੱਚ 438 ਨਵੇਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਦੋਂਕਿ 23 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 438 ਨਵੇਂ ਮਾਮਲੇ ਆਏ ਸਾਹਮਣੇ 23 ਲੋਕਾਂ ਦੀ ਹੋਈ ਮੌਤ
ਅੰਮ੍ਰਿਤਸਰ 'ਚ ਲਗਾਤਾਰ ਕੋਰੋਨਾ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ਵਿਖੇ ਪਿਛਲੇ 24 ਘੰਟਿਆਂ ਵਿੱਚ 438 ਨਵੇਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਦੋਂਕਿ ਕੋਰੋਨਾ ਵਾਇਰਸ ਕਾਰਨ 23 ਮਰੀਜ਼ਾਂ ਦੀ ਮੌਤ ਹੋ ਗਈ ਹੈ।
ਅੰਮ੍ਰਿਤਸਰ 'ਚ ਕੋਰੋਨਾ
ਜਾਣਕਾਰੀ ਮੁਤਾਬਕ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਵਿੱਚ 438 ਨਵੇਂ ਕੋਰੋਨਾ ਪੌਜ਼ੀਟਿਵ ਕੇਸ ਪਾਏ ਗਏ ਹਨ। ਇਨ੍ਹਾਂ ਚੋਂ 35 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਹੁਣ ਤੱਕ ਕੁੱਲ 32,591 ਲੋਕ ਕੋਰੋਨਾ ਤੋਂ ਮੁਕਤ ਹੋ ਚੁੱਕੇ ਹਨ।
ਇਸ ਸਮੇਂ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ 5,895 ਹੈ । ਹੁਣ ਤੱਕ 1,191 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਸ਼ੁੱਕਰਵਾਰ ਨੂੰ 23 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।ਮ੍ਰਿਤਕਾਂ ਵਿੱਚ ਜ਼ਿਆਦਤਰ ਬਜ਼ੁਰਗ ਲੋਕ ਸਨ।