ਪੰਜਾਬ

punjab

ETV Bharat / city

550 ਸਾਲਾਂ ਪ੍ਰਕਾਸ਼ ਪੁਰਬ : ਕਿਲਾ ਗੋਬਿੰਦਗੜ੍ਹ ਵਿਖੇ ਲੱਗੀ ਪੁਰਾਤਨ ਤਸਵੀਰਾਂ ਦੀ ਪ੍ਰਦਰਸ਼ਨੀ - 550 ਸਾਲਾਂ ਪ੍ਰਕਾਸ਼ ਪੁਰਬ

ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਇਤਿਹਾਸ ਨੂੰ ਸਮਰਪਤ ਦੁਰਲੱਭ ਪੁਰਾਤਨ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ 'ਚ ਵਿਦੇਸ਼ੀ ਕਲਾਕਾਰਾਂ ਵੱਲੋਂ ਤਿਆਰ ਕੀਤੀਆਂ ਗਈਆਂ ਸਿੱਖ ਇਤਾਹਸ ਨਾਲ ਜੁੜੀਆਂ ਤਸਵੀਰਾਂ ਨੂੰ ਪੇਸ਼ ਕੀਤਾ ਗਿਆ।

ਫੋਟੋ

By

Published : Oct 11, 2019, 10:48 AM IST

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਕਿਲਾ ਗੋਬਿੰਦਗੜ੍ਹ ਵਿੱਚ ਇੱਕ ਖ਼ਾਸ ਕਲਾ ਪ੍ਰਦਰਸ਼ਨੀ ਲਗਾਈ ਗਈ। ਇਸ ਵਿੱਚ ਸਿੱਖ ਇਤਿਹਾਸ ਨਾਲ ਜੁੜੀ ਗੁਰੂ ਸਾਹਿਬਾਨਾਂ ਅਤੇ ਸਿੱਖ ਰਾਜ ਨਾਲ ਜੁੜੇ ਰਾਜਿਆਂ ਅਤੇ ਸ਼ਾਸਕਾਂ ਦੀਆਂ ਤਸਵੀਰਾਂ ਨੂੰ ਪੇਸ਼ ਕੀਤਾ ਗਿਆ।

ਦੁਰਲੱਭ ਪੁਰਾਤਨ ਤਸਵੀਰਾਂ
ਦੁਰਲੱਭ ਪੁਰਾਤਨ ਤਸਵੀਰਾਂ

ਇਹ ਦੁਰਲੱਭ ਤਸਵੀਰਾਂ 19 ਤੋਂ 20 ਵੀਂ ਸ਼ਤਾਬਦੀ ਦੇ ਦੌਰਾਨ ਵਿਦੇਸ਼ੀ ਕਲਾਕਾਰਾਂ ਵੱਲੋਂ ਬਣਾਇਆਂ ਗਈਆਂ ਸਨ। ਇਨ੍ਹਾਂ ਤਸਵੀਰਾਂ ਰਾਹੀਂ ਸਿੱਖ ਇਤਿਹਾਸ ਦੇ ਮਾਣ ਨੂੰ ਅਲੌਕਿਕ ਰੂਪ 'ਚ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਦੀ ਖ਼ਾਸੀਅਤ ਇਹ ਹੈ ਕਿ ਇਨ੍ਹਾਂ ਤਸਵੀਰਾਂ ਵਿੱਚ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨਕਾਲ ਨੂੰ ਵਿੱਲਖਣ ਢੰਗ ਨਾਲ ਵਿਖਾਇਆ ਗਿਆ ਹੈ ਅਤੇ ਇਸ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਕਈ ਪੱਖ ਪੇਸ਼ ਕੀਤੇ ਗਏ ਹਨ।

ਵੀਡੀਓ

ਇਹ ਵੀ ਪੜ੍ਹੋ :ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਦੁਰਲੱਭ ਪੁਰਾਤਨ ਬੀੜਾਂ ਦੀ ਲਗੀ ਪ੍ਰਦਰਸ਼ਨੀ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹੁਰਬੀਸ ਫਾਊਂਡੇਸ਼ਨ ਦੇ ਸੰਸਥਾਪਕ ਗੌਤਮ ਵਿਸ਼ਿਸ਼ਟ ਨੇ ਦੱਸਿਆ ਕਿ ਇਹ ਤਸਵੀਰਾਂ 19 ਅਤੇ 20 ਸ਼ਤਾਬਦੀ ਦੇ ਦੌਰਾਨ ਵਿਦੇਸ਼ੀ ਕਲਾਕਾਰਾਂ ਵੱਲੋਂ ਤਿਆਰ ਕੀਤੀਆਂ ਗਈਆਂ ਸਨ। ਇਹ ਤਸਵੀਰਾਂ ਵਿਦੇਸ਼ਾਂ ਦੇ ਵੱਖ-ਵੱਖ ਅਜਾਇਬ ਘਰਾਂ ਵਿੱਚ ਰੱਖੀ ਗਈ ਸੀ।ਉਨ੍ਹਾਂ ਲੋਕਾਂ ਨੂੰ ਇਸ ਪ੍ਰਦਰਸ਼ਨੀ ਨੂੰ ਵੇਖਣ ਦੀ ਅਪੀਲ ਵੀ ਕੀਤੀ।

ABOUT THE AUTHOR

...view details