ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੰਗਲਵਾਰ ਨੂੰ ਸ਼ਰਧਾਲੂਆਂ ਵੱਲੋਂ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸਵੇਰ ਤੋਂ ਹੀ ਲੱਖਾਂ ਦੀ ਤਾਦਾਦ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਸ਼ਰਧਾਲੂ ਗੁਰੂ ਘਰ ਮੱਥਾ ਟੇਕ ਦੇਸ਼ ਵਿੱਚ ਆਪਸੀ ਭਾਈਚਾਰੇ ਤੇ ਖੁਸ਼ੀਆਂ ਦੀਆਂ ਅਰਦਾਸਾਂ ਕਰ ਰਹੇ ਹਨ।
550 ਸਾਲਾ ਪ੍ਰਕਾਸ਼ ਪੁਰਬ: ਸ੍ਰੀ ਹਰਿਮੰਦਰ ਸਾਹਿਬ 'ਚ ਲੱਖਾਂ ਦੀ ਤਾਦਾਦ 'ਚ ਨਤਮਸਤਕ ਹੋ ਰਹੇ ਸ਼ਰਧਾਲੂ - ਸ੍ਰੀ ਗੁਰੂ ਨਾਨਕ ਸਾਹਿਬ ਜੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂਆਂ ਭਾਰੀ ਗਿਣਤੀ 'ਚ ਨਤਮਸਤਕ ਹੋ ਰਹੇ ਹਨ। 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਫ਼ੋਟੋ।
ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਹਰਮੰਦਿਰ ਸਾਹਿਬ ਵਿੱਚ ਭਾਰੀ ਗਿਣਤੀ ਵਿੱਚ ਸ਼ਰਧਾਲੂਆਂ ਦਾ ਪਹੁੰਚਣਾ ਸ਼ੁਰੂ ਹੈ । ਸ਼ਰਧਾਲੂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਕੇ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਸਮਝ ਰਹੇ ਹਨ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਅੱਜ ਦੇ ਦਿਨ ਆਪਣੇ ਪਰਿਵਾਰ ਤੇ ਦੇਸ਼ ਵਿੱਚ ਪਿਆਰ ਲਈ ਅਰਦਾਸ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਸ਼ਰਧਾਲੂਆਂ ਲਈ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਗਿਆ ਹੈ। ਜਿਸ ਨਾਲ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂ ਪਾਕਿਸਤਾਨ ਸਥਿਤ ਨਾਨਕਾਣਾ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।