ਪੰਜਾਬ

punjab

ETV Bharat / city

ਕੋਰੋਨਾ ਵਾਇਰਸ ਕਾਰਨ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਚੋਂ 57 ਕੈਦੀਆਂ ਨੂੰ ਕੀਤਾ ਰਿਹਾਅ

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ 'ਚ ਕਰਫਿਊ ਜਾਰੀ ਹੈ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਚੋਂ 57 ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ। ਇਸ ਦੌਰਾਨ ਰਿਹਾਅ ਕੀਤੇ ਗਏ ਕੈਦੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਹਿਦਾਇਤਾਂ ਵੀ ਦਿੱਤੀਆਂ ਗਈਆਂ ਹਨ।

57 ਕੈਦੀਆਂ ਨੂੰ ਕੀਤਾ ਗਿਆ ਰਿਹਾਅ
57 ਕੈਦੀਆਂ ਨੂੰ ਕੀਤਾ ਗਿਆ ਰਿਹਾਅ

By

Published : Mar 30, 2020, 10:03 PM IST

ਅੰਮ੍ਰਿਤਸਰ: ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਤੋਂ ਬਾਅਦ ਸੂਬੇ ਦੀਆਂ ਜੇਲ੍ਹਾਂ ਚੋਂ ਕੈਦੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਇਸੇ ਕੜੀ 'ਚ ਅੱਜ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਚੋਂ 57 ਕੈਦੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

57 ਕੈਦੀਆਂ ਨੂੰ ਕੀਤਾ ਗਿਆ ਰਿਹਾਅ

ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ 'ਚ 2260 ਦੇ ਕਰੀਬ ਕੈਦੀ ਰੱਖਣ ਦੀ ਥਾਂ ਹੈ ਤੇ ਇਸ ਸਮੇਂ ਕਰੀਬ 3200 ਕੈਦੀ ਜੇਲ੍ਹਾਂ 'ਚ ਬੰਦ ਹਨ। ਸੁਪਰੀਮ ਕੋਰਟ ਤੇ ਹਾਈ ਪਾਵਰ ਕਮੇਟੀ ਦੇ ਫੈਸਲੇ ਤੋਂ ਬਾਅਦ ਇਨ੍ਹਾਂ ਕੈਦੀਆਂ ਨੂੰ 6 ਹਫਤਿਆਂ ਦੀ ਪੈਰੋਲ 'ਤੇ ਰਿਹਾਅ ਕੀਤਾ ਗਿਆ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਹ ਕੈਦੀ ਆਪਣੇ ਪਰਿਵਾਰ ਨਾਲ ਰਹਿਣਗੇ।

ਪੰਜਾਬ ਸਰਕਾਰ ਤੇ ਸੂਬੇ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਕੈਦੀਆਂ ਨੂੰ 6 ਹਫਤਿਆਂ ਦੀ ਪੈਰੋਲ 'ਤੇ ਰਿਹਾਅ ਕੀਤਾ ਜਾ ਗਿਆ ਹੈ। ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਤਕਰੀਬਨ 3200 ਕੈਦੀ ਹਨ, ਜਿਨ੍ਹਾਂ ਵਿਚੋਂ ਲਗਭਗ 61 ਕੈਦੀਆਂ ਨੂੰ ਸ਼ਨੀਵਾਰ ਰਾਤ ਨੂੰ 6 ਹਫ਼ਤਿਆਂ ਦੀ ਪੈਰੋਲ 'ਤੇ ਜੇਲ੍ਹ ਤੋਂ ਉਨ੍ਹਾਂ ਦੇ ਘਰ ਭੇਜਿਆ ਗਿਆ ਸੀ। ਉਥੇ ਹੀ ਕੱਲ ਸ਼ਾਮ, ਲਗਭਗ 131 ਕੈਦੀਆਂ ਨੂੰ ਵੀ ਪੈਰੋਲ 'ਤੇ ਘਰਾਂ ਵਿੱਚ ਭੇਜਿਆ ਗਿਆ। ਹਾਈ ਪਾਵਰ ਕਮੇਟੀ ਅਤੇ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਅੱਜ ਵੀ ਲਗਭਗ 57 ਕੈਦੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਪੈਰੋਲ ਉੱਤੇ ਰਿਹਾਅ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਦੀਆਂ ਨੂੰ ਇਹ ਸਮਝਾਇਆ ਗਿਆ ਹੈ ਕਿ ਉਹ ਆਪਣੇ ਪਰਿਵਾਰ ਨਾਲ ਘਰ ਰਹਿਣ ਅਤੇ ਮਾਸਕ ਪਹਿਨਣ ਤੇ ਹੱਥਾਂ ਦੀ ਸਫਾਈ ਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਿਸ਼ੇਸ਼ ਹਿਦਾਇਤਾਂ ਦਿੱਤੀਆਂ ਗਈਆਂ ਹਨ।

ਹੋਰ ਪੜ੍ਹੋ : ਬੈਂਕ ਖੁੱਲ੍ਹਦਿਆਂ ਹੀ ਲੱਗੀਆਂ ਲੰਬੀਆਂ ਲਾਈਨਾਂ

ਇਸ ਬਾਰੇ ਜਦ ਰਿਹਾਅ ਕੀਤੇ ਗਏ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਜੇਲ੍ਹ ਸੁਪਰਡੈਂਟ ਵੱਲੋਂ ਉਨ੍ਹਾਂ ਨੂੰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ ਤੇ ਕੋਰੋਨਾ ਵਾਇਰਸ ਤੋਂ ਬਚਾਅ ਰੱਖਣ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

ABOUT THE AUTHOR

...view details