ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਤੋਂ 705 ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਦੱਸ ਦਈਏ ਕਿ ਇਹ ਜਥਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਮਨਾਉਣ ਤੋਂ ਬਾਅਦ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।
ਰਵਾਨਾ ਹੋਏ ਜੱਥੇ ਬਾਰੇ ਜਾਣਕਾਰੀ ਦਿੰਦਿਆਂ ਸਿੱਖ ਜਥਾ ਪਾਰਟੀ ਦੇ ਆਗੂ ਨੇ ਦੱਸਿਆ ਕਿ ਇਹ ਜਥਾ ਵਾਪਸ ਪਰਤੇਗਾ। ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਅਤੇ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਭਾਰਤ ਆਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 900 ਵੀਜ਼ੇ 'ਚੋਂ 195 ਵੀਜ਼ੇ ਰੱਦ ਕਰ ਦਿੱਤੇ ਗਏ ਹਨ ਅਤੇ 705 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਮਿਲੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਵੀ ਕੀਤੇ ਗਏ ਹਨ। ਹੁਣ 705 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਦੂਜੇ ਪਾਸੇ ਇਸ ਜਥੇ ਦਾ ਹਿੱਸਾ ਬਣਨ ਵਾਲੇ ਸ਼ਰਧਾਲੂ ਆਪਣੇ ਆਪ ਨੂੰ ਖੁਸ਼ਕਿਸਮਤ ਦੱਸ ਰਹੇ ਹਨ।