ਅੰਮ੍ਰਿਤਸਰ: ਸਥਾਨਕ ਪੁਲਿਸ ਨੇ ਵੱਖ-ਵੱਖ ਕੇਸਾਂ 'ਚ 8 ਮੁਲਜ਼ਮਾਂ ਨੂੰ ਕਾਬੂ ਕਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ 2 ਨਸ਼ਾ ਤਸਕਰਾਂ ਸਣੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 8 ਮੁਲਜ਼ਮਾ ਨੂੰ ਨਾਕੇਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਲਾਸ਼ੀ ਦੌਰਾਨ 2 ਤਸਕਰਾਂ ਤੋਂ 1 ਕਿੱਲੋ 100 ਗ੍ਰਾਮ ਚਰਸ ਤੇ 6 ਚੋਰਾਂ ਤੋਂ ਮੋਬਾਈਲ, ਨਕਦੀ, ਮੋਟਰਸਾਈਕਲ ਤੇ ਐਕਟਿਵਾ ਬਰਾਮਦ ਕੀਤੀ ਹੈ।
ਅੰਮ੍ਰਿਤਸਰ 'ਚ 2 ਤਸਕਰਾਂ ਸਣੇ ਲੁੱਟ-ਖੋਹ ਕਰਨ ਵਾਲੇ 8 ਮੁਲਜ਼ਮ ਕਾਬੂ - ਨਾਕੇਬੰਦੀ
ਪੁਲਿਸ ਨੇ ਨਾਕੇਬੰਦੀ ਦੌਰਾਨ 2 ਨਸ਼ਾ ਤਸਕਰਾਂ ਸਣੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਤਲਾਸ਼ੀ ਦੌਰਾਨ 2 ਤਸਕਰਾਂ ਤੋਂ 1 ਕਿੱਲੋ 100 ਗ੍ਰਾਮ ਚਰਸ ਤੇ 6 ਚੋਰਾਂ ਤੋਂ ਮੋਬਾਈਲ, ਨਕਦੀ, ਮੋਟਰਸਾਈਕਲ ਤੇ ਐਕਟਿਵਾ ਬਰਾਮਦ ਕੀਤੀ ਹੈ।
ਪੁਲਿਸ ਅਧਿਕਾਰੀ ਸਰਬਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੇ ਦੌਰਾਨ 2 ਤਸਕਰਾਂ ਨੂੰ ਕਾਬੂ ਕੀਤਾ ਸੀ ਜਿਨ੍ਹਾਂ ਤੋਂ 1 ਕਿੱਲੋ 100 ਗ੍ਰਾਮ ਚਰਸ ਬਰਾਮਦ ਹੋਈ ਹੈ। ਇਸੇ ਤਰ੍ਹਾਂ ਇੱਕ ਦੂਜੇ ਮਾਮਲੇ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 5 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਮੁਲਜ਼ਮਾਂ ਕੋਲੋਂ ਮੋਬਾਈਲ, ਨਕਦੀ, ਮੋਟਰਸਾਈਕਲ ਬਰਾਮਦ ਕੀਤੀ ਗਈ ਹੈ। ਫ਼ੜੇ ਗਏ ਮੁਲਜ਼ਮਾ 'ਤੇ ਪਹਿਲਾ ਵੀ ਕਈ ਕੇਸ ਦਰਜ ਹਨ। ਅਧਿਕਾਰੀ ਸਰਬਜੀਤ ਸਿੰਘ ਨੇ ਦੱਸਿਆ ਕਿ ਇਸੇ ਤਰ੍ਹਾਂ ਇੱਕ ਹੋਰ ਮਾਮਲੇ 'ਚ ਐਕਟਿਵਾ ਚੋਰੀ ਦਾ ਕੇਸ ਦਰਜ ਹੋਇਆ ਸੀ, ਜਿਸ ਦਾ 1 ਚੋਰ ਗਿਰਫ਼ਤਾਰ ਕਰ ਲਿਆ ਗਿਆ ਹੈ।