ਪੰਜਾਬ

punjab

ETV Bharat / city

ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਤੋਂ ਵਾਪਿਸ ਆਇਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 855 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਿਆ ਗਿਆ(A group of Sikh pilgrims was sent to Pakistan) ਸੀ, ਇਸ ਮੌਕੇ ਸ਼ਰਧਾਲੂਆਂ ਨੇ ਕਰਤਾਰਪੁਰ ਸਾਹਿਬ ਦੇ ਰਸਤੇ ਕਈ ਗੁਰੂਧਾਮਾਂ ਦੇ ਦਰਸ਼ਨ ਕੀਤੇ।

ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਗੁਰੂਧਾਮਾਂ ਦੇ ਦਰਸ਼ਨ ਕਰਕੇ ਭਾਰਤ ਵਾਪਸ ਪੁੱਜਾ
ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਗੁਰੂਧਾਮਾਂ ਦੇ ਦਰਸ਼ਨ ਕਰਕੇ ਭਾਰਤ ਵਾਪਸ ਪੁੱਜਾ

By

Published : Nov 26, 2021, 4:23 PM IST

ਅੰਮ੍ਰਿਤਸਰ:ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak, the first Guru of Sikhism) ਦਾ ਪ੍ਰਕਾਸ਼ ਪੁਰਬ(Prakash Purab) ਮਨਾਉਣ ਲਈ 17 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ(On November 17, a group of Sikh pilgrims left for Pakistan) ਸੀ। ਇਹ ਜੱਥਾ ਅੱਜ ਸ਼ੁੱਕਰਵਾਰ ਪਾਕਿਸਤਾਨ ਤੇ ਨਾਨਕਾਣਾ ਸਾਹਿਬ ਅਤੇ ਹੋਰ ਗੁਰੂਧਾਮਾਂ ਦੇ ਦਰਸ਼ਨ ਕਰਕੇ ਭਾਰਤ ਵਾਪਸ ਪਰਤਿਆ।

ਤਹਾਨੂੰ ਦੱਸ ਦਈਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ 855 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਿਆ ਗਿਆ ਸੀ, ਇਸ ਮੌਕੇ ਸ਼ਰਧਾਲੂਆਂ ਨੇ ਕਰਤਾਰਪੁਰ ਸਾਹਿਬ ਦੇ ਰਸਤੇ ਕਈ ਗੁਰੂਧਾਮਾਂ ਦੇ ਦਰਸ਼ਨ ਕੀਤੇ। ਸ਼ਰਧਾਲੂ ਨੇ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਦਾ ਸ਼ੁਕਰਾਨਾ ਅਦਾ ਕਰਦੇ ਹਨ ਕਿ ਇਹ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਦਿਵਾਇਆ।

ਉਨ੍ਹਾਂ ਕਿਹਾ ਕਿ ਆਪਣੇ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਕੇ ਮਨ ਨੂੰ ਬਹੁਤ ਖੁਸ਼ੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਾਡੀ ਦਿਲੀ ਤਮੰਨਾ ਸੀ ਕਿ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰੀਏ ਅਤੇ ਇਹ ਇੱਛਾ ਸਾਡੀ ਸਰਕਾਰਾਂ ਨੇ ਪੂਰੀ ਕੀਤੀ।

ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਗੁਰੂਧਾਮਾਂ ਦੇ ਦਰਸ਼ਨ ਕਰਕੇ ਭਾਰਤ ਵਾਪਸ ਪੁੱਜਾ

ਉੱਥੇ ਹੀ ਅਟਾਰੀ ਵਾਹਗਾ ਸਰਹੱਦ 'ਤੇ ਪ੍ਰੋਟੋਕੋਲ ਅਧਿਕਾਰੀ ਡਾ.ਅਰੁਣ ਮਾਹਲ(Dr. Arun Mahal, Protocol Officer at Attari Wagah Border) ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 2450 ਸਿੱਖ ਯਾਤਰੂਆਂ ਦਾ ਜੱਥਾ ਪਾਕਿਸਤਾਨ ਭੇਜਿਆ ਗਿਆ ਸੀ।

ਜਿਸ ਦੇ ਚੱਲਦੇ 50 ਦੇ ਕਰੀਬ ਸ਼ਰਧਾਲੂ ਪਹਿਲਾਂ ਹੀ ਆ ਚੁੱਕੀ ਹਨ। ਅੱਜ ਸ਼ੁੱਕਰਵਾਰ 2414 ਸ਼ਰਧਾਲੂਆਂ ਦਾ ਜੱਥਾ ਜਿਹੜਾ ਭਾਰਤ ਪੁੱਜ ਰਿਹਾ ਹੈ। ਉਨ੍ਹਾਂ ਦਾ ਮੈਡੀਕਲ ਕਰਕੇ ਹੀ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਰਵਾਨਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਬੇਅਦਬੀ ਮਾਮਲੇ ਨੂੰ ਲੈ ਕੇ ਸਿੱਧੂ ਨੇ ਮੁੜ ਆਪਣੇ ਹੀ ਸਰਕਾਰ ’ਤੇ ਖੜ੍ਹੇ ਕੀਤੇ ਸਵਾਲ

ABOUT THE AUTHOR

...view details