ਪੰਜਾਬ

punjab

ETV Bharat / city

ਆਕਸੀਜਨ ਦੀ ਕਮੀ ਕਾਰਨ ਨਿੱਜੀ ਹਸਪਤਾਲ ’ਚ ਹੋਈਆਂ ਮੌਤਾਂ ਦੀ ਜਾਂਚ ਲਈ ਬਣਾਈ 3 ਮੈਂਬਰੀ ਕਮੇਟੀ - 3 ਮੈਂਬਰੀ ਕਮੇਟੀ

ਜਿਸ ਤੋਂ ਬਾਅਦ ਉਨ੍ਹਾਂ ਨੇ ਮਾਮਲੇ ’ਚ ਤਿੰਨ ਮੈਂਬਰੀ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਜਲਦ ਹੀ ਮਾਮਲੇ ਸਬੰਧੀ ਰਿਪੋਰਟ ਪੇਸ਼ ਕਰੇਗੀ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਜੋ ਵੀ ਇਸ ਮਾਮਲੇ ’ਚ ਮੁਲਜ਼ਮ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਆਕਸੀਜਨ ਦੀ ਕਮੀ ਕਾਰਨ ਨਿਜੀ ਹਸਪਤਾਲ ’ਚ ਹੋਈਆਂ ਮੌਤਾਂ ਦੀ ਜਾਂਚ ਲਈ ਬਣਾਈ 3 ਮੈਂਬਰੀ ਕਮੇਟੀ
ਆਕਸੀਜਨ ਦੀ ਕਮੀ ਕਾਰਨ ਨਿਜੀ ਹਸਪਤਾਲ ’ਚ ਹੋਈਆਂ ਮੌਤਾਂ ਦੀ ਜਾਂਚ ਲਈ ਬਣਾਈ 3 ਮੈਂਬਰੀ ਕਮੇਟੀ

By

Published : Apr 24, 2021, 7:25 PM IST

ਅੰਮ੍ਰਿਤਸਰ:ਜ਼ਿਲ੍ਹੇ ਦੇ ਇੱਕ ਨਿਜੀ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਕੋਰੋਨਾ ਦੇ 6 ਮਰੀਜਾ ਦੀ ਮੌਤ ਹੋ ਗਈ ਸੀ, ਜਿਸ ਤੋਂ ਮਗਰੋਂ ਮਾਮਲਾ ਭਖ ਗਿਆ ਤੇ ਸਰਕਾਰ ’ਤੇ ਸਵਾਲ ਖੜੇ ਕੀਤੇ ਜਾ ਰਹੇ ਹਨ। ਉਥੇ ਹੀ ਮਾਮਲੇ ’ਚ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਇੱਕ ਮੀਟਿੰਗ ਸੱਦੀ ਗਈ। ਜਿਸ ਤੋਂ ਬਾਅਦ ਉਨ੍ਹਾਂ ਨੇ ਮਾਮਲੇ ’ਚ ਤਿੰਨ ਮੈਂਬਰੀ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਜਲਦ ਹੀ ਮਾਮਲੇ ਸਬੰਧੀ ਰਿਪੋਰਟ ਪੇਸ਼ ਕਰੇਗੀ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਜੋ ਵੀ ਇਸ ਮਾਮਲੇ ’ਚ ਮੁਲਜ਼ਮ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਆਕਸੀਜਨ ਦੀ ਕਮੀ ਕਾਰਨ ਨਿਜੀ ਹਸਪਤਾਲ ’ਚ ਹੋਈਆਂ ਮੌਤਾਂ ਦੀ ਜਾਂਚ ਲਈ ਬਣਾਈ 3 ਮੈਂਬਰੀ ਕਮੇਟੀ

ਇਹ ਵੀ ਪੜੋ: ਲੁੱਟ ਖੋਹ ਦੌਰਾਨ ਕੁੜੀ ਮਰਨ ਦਾ ਮਾਮਲਾ, ਮੁਲਜ਼ਮ ਕਾਬੂ

ਉਥੇ ਹੀ ਉਹਨਾਂ ਨੇ ਕਿਹਾ ਕਿ ਕੋਰੋਨਾ ਮਰੀਜਾ ਨੂੰ ਸਰਕਾਰੀ ਹਸਪਤਾਲ ਵਿੱਚ ਆਪਣਾ ਇਲਾਜ ਕਰਵਾਉਣ ਚਾਹੀਦਾ ਹੈ ਤਾਂ ਜੋ ਸਾਰੀਆਂ ਸਹੂਲਤਾਂ ਮਿਲ ਸਕਣ। ਇਸ ਦੇ ਨਾਲ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਿਜੀ ਹਸਪਤਾਲ ਵੱਧ ਪੈਸੇ ਲੈਂਦੇ ਹਨ ਇਸ ਲਈ ਲੋਕਾਂ ਨੂੰ ਸਰਕਾਰੀ ਹਸਪਤਾਲ ’ਚ ਇਲਾਜ ਕਰਵਾਉਣਾ ਚਾਹੀਦਾ ਹੈ ਕਿਉਂਕਿ ਉਥੇ ਸਾਰਾ ਖਰਚ ਸਰਕਾਰ ਕਰ ਰਹੀ ਹੈ ਤੇ ਚੰਗੀ ਸਹੁਲਤ ਵੀ ਮਿਲ ਰਹੀ ਹੈ।

ਇਹ ਵੀ ਪੜੋ: ਲੁਧਿਆਣਾ: ਹੁਣ ਆਕਸੀਜਨ ਪਲਾਂਟਾਂ 'ਤੇ ਤੈਨਾਤ ਪੁਲਿਸ ਫੋਰਸ, ਇੱਕ-ਇੱਕ ਸਿਲੰਡਰ ਦਾ ਰੱਖਿਆ ਜਾਂਦੈ ਹਿਸਾਬ

ABOUT THE AUTHOR

...view details